ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਵਿਕਾਸ ਦੀ ਰਾਹ ਤੇ ਚਲਿਆ ਮੁਹਾਲੀ : ਸਿੱਧੂ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਪੰਜਾਬ ਦੇ ਸਿਹਤ ਅਤੇ ਕਿਰਤ ਭਲਾਈ ਮੰਤਰੀ ਸz. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਮੁਹਾਲੀ ਸ਼ਹਿਰ ਵਿਕਾਸ ਪੱਖੋਂ ਤਰੱਕੀ ਦੀ ਰਾਹ ਤੇ ਚੱਲ ਰਿਹਾ ਹੈ ਅਤੇ ਵਿਕਾਸ ਕਾਰਜਾਂ ਨੂੰ ਇਸੇ ਪ੍ਰਕਾਰ ਚਲਦਾ ਰੱਖਣ ਲਈ ਜ਼ਰੂਰੀ ਹੈ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ।

ਫੇਜ਼ 11 ਵਿਖੇ ਸਿਟੀਜ਼ਨ ਵੈਲਫ਼ੇਅਰ ਕੌਂਸਲ ਮੁਹਾਲੀ ਦੇ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੀਆਂ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਨੂੰ ਪਹਿਲੀ ਵਾਰੀ ਅਖ਼ਤਿਆਰੀ ਕੋਟੇ ਵਿੱਚੋਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਅਤੇ ਪਾਰਕਾਂ ਦੀ ਬਿਹਤਰੀ ਲਈ ਐਸੋਸੀਏਸ਼ਨਾਂ ਵੱਲੋਂ ਕੀਤੇ ਜਾਂਦੇ ਰੱਖ ਰਖਾਅ ਦਾ ਰੇਟ ਦੁੱਗਣਾ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਅਨੇਕਾਂ ਹੀ ਅਣਗਿਣਤ ਕੰਮ ਮੁਹਾਲੀ ਸ਼ਹਿਰ ਦੇ ਲੋਕਾਂ ਦੀ ਬਿਹਤਰੀ ਲਈ ਕਰਵਾਏ ਜਾ ਰਹੇ ਹਨ।

ਇਸ ਸਮਾਗਮ ਦੌਰਾਨ ਦੋ ਦਰਜਨ ਤੋਂ ਵੀ ਵੱਧ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਆਪਣੀਆਂ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਸਿਟੀਜ਼ਨ ਵੈੱਲਫ਼ੇਅਰ ਕੌਂਸਲ ਦੇ ਪ੍ਰਧਾਨ ਮੁਖਤਿਆਰ ਸਿੰਘ ਗਿੱਲ ਅਤੇ ਕੌਂਸਲ ਦੇ ਕਾਨੂੰਨੀ ਸਲਾਹਕਾਰ ਜਸਬੀਰ ਸਿੰਘ ਸਾਬਕਾ ਜੱਜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰਜੀਤ ਸਿੰਘ ਵਿਰਕ, ਗੁਰਦੇਵ ਸਿੰਘ, ਗੁਰਚਰਨ ਸਿੰਘ ਭੰਵਰਾ, ਭੁਪਿੰਦਰ ਸਿੰਘ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਸਤਪਾਲ ਸਿੰਘ, ਜਸਬੀਰ ਸਿੰਘ ਮਣਕੂ, ਗੁਰਚਰਨ ਸਿੰਘ ਰਿਆੜ ਵੀ ਹਾਜ਼ਰ ਸਨ।

Leave a Reply

Your email address will not be published. Required fields are marked *