ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਰੱਖੜਾ


ਪਟਿਆਲਾ, 7 ਨਵੰਬਰ (ਬਿੰਦੂ ਸ਼ਰਮਾ) ਅਕਾਲੀ ਦਲ ਬਾਦਲ ਵਲੋਂ ਪਟਿਆਲਾ ਜਿਲ੍ਹੇ ਦੇ ਨਵੇਂ ਬਣਾਏ ਗਏ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਅੱਜ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕ  ਕੇ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਜਿਲ੍ਹਾ ਪ੍ਰਧਾਨ ਵਜੋਂ ਸਰਗਰਮੀਆਂ ਦੀ ਸ਼ੁਰੂਆਤ ਕੀਤੀ| 
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਰਖੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤਕ ਪੂਰੇ ਨਹੀਂ ਕੀਤੇ| ਉਹਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ| ਇਸ ਤੋਂ ਇਲਾਵਾ ਕਾਂਗਰਸ ਵਲੋਂ ਲੋਕਾਂ ਨਾਲ ਕੀਤੇ ਗਏ ਹੋਰ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ| 
ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਕਿਸਾਨ ਸੰਘਰਸ਼ ਨੂੰ ਪੂਰਾ ਸਮਰਥਣ ਦਿੱਤਾ ਜਾ ਰਿਹਾ ਹੈ| 
ਇਸ ਮੌਕੇ ਸੁਰਜੀਤ ਸਿੰਘ ਅਬਲੋਵਾਲ, ਵਿਸ਼ਣੂ ਸ਼ਰਮਾ, ਸਾਬਕਾ ਮੇਅਰ ਪਟਿਆਲਾ, ਹਰਪ੍ਰੀਤ ਕੌਰ ਮਖਮੈਲਪੁਰ, ਕਬੀਰ ਦਾਸ, ਇੰਦਰ ਮੋਹਨ ਸਿੰਘ ਬਜਾਜ, ਹਰਪਾਲ ਸਿੰਘ ਸਰਾਓ, ਤਰਲੋਕ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *