ਕਾਂਗਰਸ ਸਰਕਾਰ ਬਣਨ ਤੇ ਪਹਿਲ ਦੇ ਆਧਾਰ ਤੇ ਮੁਹਈਆ ਕਰਵਾਵਾਂਗੇ ਬੁਨਿਆਦੀ ਸੁਵਿਧਾਵਾਂ : ਸਿੱਧੂ

ਐਸ ਏ ਐਸ ਨਗਰ, 23 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਝਾਮਪੁਰ ਵਿਖੇ ਮੀਟਿੰਗ  ਨੂੰ ਸੰਬੋਧਨ ਕੀਤਾ| ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਲਕੇ ਦੇ ਪੇਂਡੂ ਇਲਾਕਿਆਂ ਵਿਚ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ ਅਤੇ ਪੂਰੇ ਹਲਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਇਕਸਾਰ ਕਰਵਾਇਆ ਜਾਵੇਗਾ|
ਸ੍ਰ. ਬਲਬੀਰ ਸਿੰਘ ਸਿੱਧੂ ਕਿਹਾ ਕਿ ਉਹ ਚੋਣ ਜਿੱਤ ਕੇ ਹਲਕੇ ਦੀ ਤਰੱਕੀ ਲਈ ਪਹਿਲ ਦੇ ਆਧਾਰ ਤੇ ਇਥੇ ਵੱਡੇ ਪ੍ਰਾਜੈਕਟ ਲਿਆਉਣਗੇ ਤਾਂ ਕਿ ਜਿਥੇ ਬੇਰੁਜ਼ਗਾਰ ਲੋਕਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਸਕੇ, ਉਥੇ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਬਖਸ਼ੀ ਜਾ ਸਕੇ| ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਈਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਤਿੰਨ ਮਹੀਨਿਆਂ ਦੇ ਵਿੱਚ ਵਿੱਚ ਸੁਧਾਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ| ਉਨ੍ਹਾਂ ਕਿਹਾ ਕਿ ਅਗਾਮੀ ਚਾਰ ਫਰਵਰੀ ਨੂੰ ਪੂਰੇ ਪੰਜਾਬ ਵਿਚੋਂ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਫਾਇਆ ਹੋ ਜਾਵੇਗਾ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਕਾਂਗਰਸ ਵਿਧਾਨ ਸਭਾ ਵਿਚ ਪਹੁੰਚਣਗੇ|
ਇਸ ਮੌਕੇ ਹੋਰਨਾ ਤੋਂ ਇਲਾਵਾ ਜੱਟ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਨਾਣਾ, ਜ਼ਿਲ੍ਹਾ ਕਾਂਗਰਸ ਦੇ ਜਨ. ਸਕੱਤਰ ਬਲਜੀਤ ਸਿੰਘ ਠਸਕਾ, ਸਰਪੰਚ ਚਰਨ ਸਿੰਘ, ਸਾਬਕਾ ਸਰਪੰਚ ਢੇਰ ਸਿੰਘ, ਪੰਚ ਜਗਦੀਸ਼ ਸਿੰਘ, ਕਰਤਾਰ ਸਿੰਘ, ਸੁਦਾਗਰ ਸਿੰਘ, ਗੁਰਮੁੱਖ ਸਿੰਘ ਪ੍ਰਧਾਨ ਯੂਥ ਕਲੱਬ, ਅਜੈਬ ਸਿੰਘ ਭੱਟੀ, ਮਨਪ੍ਰੀਤ ਸਿੰਘ ਨੰਰਰਦਾਰ, ਗੁਰਬਚਨ ਸਿੰਘ ਸੌਂਕੀ, ਹਰਜੀਤ ਸਿੰਘ ਪੰਚ, ਅਮਰਜੀਤ ਕੌਰ ਪੰਚ, ਰਾਮ ਸਿੰਘ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਝਾਮਪੁਰ ਦੇ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *