ਕਾਂਗਰਸ ਸਰਕਾਰ ਸਮੇਂ ਪਿੰਡਾਂ ਦੇ ਵਿਕਾਸ ਕੰਮ ਠੱਪ ਹੋਏ : ਮਾਵੀ

ਐਸ ਏ ਐਸ ਨਗਰ, 31 ਜੁਲਾਈ (ਸ.ਬ.) ਪੰਚਾਇਤ ਯੂਨੀਅਨ ਪੰਜਾਬ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ|
ਇਸ ਮੌਕੇ ਸੰਬੋਧਨ ਕਰਦਿਆਂ ਸ. ਮਾਵੀ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਪਿੰਡਾਂ ਵਿੱਚ ਵਿਕਾਸ ਕੰਮ ਠੱਪ ਹਨ| ਕਾਂਗਰਸ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਦੇਣ ਤੋਂ ਹੀ ਇਨਕਾਰੀ ਹੈ| ਉਹਨਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਦਿਤੀਆਂ ਗ੍ਰਾਂਟਾਂ ਦੀ ਮੌਜੂਦਾ ਸਰਕਾਰ ਨੇ ਚਾਰ ਚਾਰ ਵਾਰੀ ਜਾਂਚ ਕਰਵਾ ਲਈ ਹੈ ਪਰ ਫਿਰ ਵੀ ਇਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਨਹੀਂ ਦਿਤੀਆਂ ਜਾ ਰਹੀਆਂ|
ਉਹਨਾਂ ਕਿਹਾ ਕਿ ਯੂਨੀਅਨ ਵੱਲੋਂ 4 ਅਗਸਤ ਤੋਂ ਸਾਰੇ ਹੀ ਡੀ ਸੀ ਹੈਡ ਕੁਆਰਟਰਾਂ ਤੇ ਧਰਨੇ ਦਿਤੇ ਜਾਣਗੇ ਅਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਤੋਂ ਬਿਨਾਂ ਹੋਰ ਵੀ ਅਫਸਰਾਂ ਨੂੰ ਨਾ ਤਾਂ ਪਿੰਡਾਂ ਵਿਚ ਵੜਨ ਦਿਤਾ ਜਾਵੇਗਾ ਤੇ ਨਾ ਹੀ ਉਹਨਾਂ ਨੂੰ ਪੰਚਾਇਤਾਂ ਦਾ ਰਿਕਾਰਡ ਦਿਤਾ ਜਾਵੇਗਾ| ਉਹਨਾਂ ਮੰਗ ਕੀਤੀ ਕਿ ਸਰਪੰਚਾਂ ਨੂੰ 11000/- ਰੁਪਏ ਤੇ ਪੰਚਾਂ ਨੂੰ 3500/- ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿਤਾ ਜਾਵੇ|

Leave a Reply

Your email address will not be published. Required fields are marked *