ਕਾਕਾ ਮਨਰਾਜ ਸਿੰਘ ਨੂੰ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ

ਐਸ ਏ ਐਸ ਨਗਰ, 13 ਨਵੰਬਰ (ਸ.ਬ.) ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ  ਕਾਕਾ ਮਨਰਾਜ ਸਿੰਘ ਪੁੱਤਰ ਦੀਦਾਰ ਸਿੰਘ ਪਹਿਲਵਾਨ ਨਮਿਤ ਰਖੇ ਗਏ ਸ਼ਰਧਾਂਜਲੀ ਸਮਾਗਮ ਵਿੱਚ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ| ਇਸ ਮੌਕੇ ਪਰਿਵਾਰ ਵਲੋਂ ਸੰਬੋਧਨ ਕਰਦਿਆਂ ਕਂੌਸਲਰ ਫੂਲਰਾਜ ਸਿੰਘ ਨੇ ਕਿਹਾ ਕਿ ਕਾਕਾ ਮਨਰਾਜ ਸਿੰਘ ਇਕ ਬਹੁਤ ਹੀ ਹੁਸ਼ਿਆਰ ਅਤੇ ਅਗਾਂਹਵਧੂ ਸੋਚ ਦਾ ਬੱਚਾ ਸੀ, ਉਹ ਆਪਣੇ ਸਕੂਲ ਵਲੋਂ ਬੀਤੀ 12 ਸਤੰਬਰ ਤੋਂ 23 ਸਤੰਬਰ ਤਕ ਅਮਰੀਕਾ ਵਿਖੇ ਨਾਸਾ ਵਿਚ ਜਾ ਕੇ ਆਇਆ ਸੀ| ਇਸ ਬੱਚੇ ਨੇ ਹੋਰ ਵੀ ਬਹੁਤ ਤਰੱਕੀ ਕਰਨੀ ਸੀ ਪਰ ਇਹ ਬੱਚਾ ਸਦੀਵੀ ਵਿਛੋੜਾ ਦੇ ਗਿਆ|
ਉਹਨਾਂ ਕਿਹਾ ਕਿ ਕਾਕਾ ਮਨਰਾਜ ਸਿੰਘ ਤੋਂ ਉਸਦੇ ਮਾਪਿਆਂ ਦੇ ਨਾਲ ਨਾਲ ਇਲਾਕੇ ਦੇ ਲੋਕਾਂ ਨੂੰ ਵੀ ਬਹੁਤ ਆਸਾਂ ਸਨ ਅਤੇ ਮਨਰਾਜ ਸਿੰਘ ਸਭ ਦੀਆਂ ਉਮੀਦਾਂ ਉਪਰ ਖਰਾ ਉਤਰਦਾ ਹੋਇਆ ਆਪਣੇ ਮਾਪਿਆਂ ਦੇ ਨਾਲ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਰਿਹਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜੂਰ ਸੀ ਤੇ ਕਾਕਾ ਮਨਰਾਜ ਸਿੰਘ ਸਾਨੂੰ ਸਦੀਵੀਂ ਵਿਛੋੜਾ ਦੇ ਗਿਆ|
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਪਰਿਵਾਰ ਵਲੋਂ ਸ਼ਰਧਾਂਜਲੀ ਸਮਾਗਮ ਵਿਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਕਾ ਮਨਰਾਜ ਸਿੰਘ ਨੂੰ ਜਿੰਨੇ ਸਵਾਸਾਂ ਦੀ ਪੂੰਜੀ ਪਰਮਾਤਮਾ ਨੇ ਬਖਸੀ ਸੀ, ਉਨੇ ਸਵਾਸ ਪੂਰੇ ਕਰਕੇ ਉਹ ਸਾਨੂੰ ਸਦੀਵੀਂ ਵਿਛੋੜਾ ਦੇ ਗਿਆ| ਕਾਕਾ ਮਨਰਾਜ ਸਿੰਘ ਦੇ ਸ਼ਰਧਾਂਜਲੀ ਸਮਾਗਮ ਵਿਚ ਇਕੱਤਰ ਲੋਕਾਂ ਦੇ ਇਕੱਠ ਨੂੰ ਵੇਖ ਕੇ ਮਹਿਸੂਸ ਹੁੰਦਾ ਹੈ ਕਿ ਕਾਕਾ ਮਨਰਾਜ ਸਿੰਘ ਸਭ ਦਾ ਹਰਮਨ ਪਿਆਰਾ ਸੀ|
ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਨਗਰ ਨਿਗਮ ਮੁਹਾਲੀ ਦੇ ਮੇਅਰ ਸ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ ਐਸ ਡੀ ਬੀਬੀ ਲਖਵਿੰਦਰ ਕੌਰ ਗਰਚਾ, ਆਪ ਆਗੂ ਹਿੰਮਤ ਸਿੰਘ ਸ਼ੇਰਗਿੱਲ, ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਕੌਂਸਲਰ ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ, ਗੁਰਮੀਤ ਸਿੰਘ ਵਾਲੀਆ, ਸਰਬਜੀਤ ਸਿੰਘ ਸਮਾਣਾ, ਗੁਰਮੁੱਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਕਮਲਜੀਤ ਸਿੰਘ ਰੂਬੀ, ਕਰਮਜੀਤ ਕੌਰ, ਗੁਰਮੀਤ ਕੌਰ, ਸੁਰਿੰਦਰ ਰਾਜਪੂਤ  , ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਯੂਥ ਆਗੂ ਅਸ਼ਵਨੀ ਸੰਭਾਲਕੀ, ਯੂਥ ਆਫ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ, ਅਮਰਜੀਤ ਸਿੰਘ ਜੀਤੀ (ਭਰਾ ਹਲਕਾ ਵਿਧਾਇਕ ਸਿੱਧੂ)  ਕੁਲਵੰਤ ਸਿੰਘ ਸਰਪੰਚ, ਹਰਮੇਸ਼ ਕੁੰਭੜਾ, ਬਲਦੇਵ ਸਿੰਘ ਕੰਗ , ਮੋਹਨ ਸਿੰਘ , ਇਲਾਕੇ ਦੇ ਵੱਡੀ ਗਿਣਤੀ ਪਿੰਡਾਂ ਦੇ ਲੋਕ, ਪਹਿਲਵਾਨ, ਸਮਾਜ ਸੇਵਕ , ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਪੰਤਵੰਤੇ ਸੱਜਣ ਵੀ ਮੌਜੂਦ ਸਨ|

Leave a Reply

Your email address will not be published. Required fields are marked *