ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਭਲਕੇ

ਐਸ.ਏ.ਐਸ ਨਗਰ, 8 ਨਵੰਬਰ (ਸ.ਬ.) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਲਕੇ 9 ਨਵੰਬਰ  ਨੂੰ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਜਾਵੇਗਾ| ਜਿਸ ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਸੈਕਟਰ 76 ਤੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਅਰਚਨਾ ਪੁਰੀ ਹਰੀ ਝੰਡੀ ਦਿਖਾ ਕੇ ਰਵਾਨਾ  ਕਰਨਗੇ| ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ਤੇ ਸਿਰਕਤ ਕਰਨਗੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨੀਕਾ ਲਾਬਾਂ ਨੇ ਦੱਸਿਆ ਕਿ ਇਸ ਰੈਲੀ ਵਿਚ ਵੱਖ ਵੱਖ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਸ਼ਾਮਿਲ ਹੋਣਗੇ ਅਤੇ ਇਹ ਜਾਗਰੂਕਤਾ ਰੈਲੀ ਵੱਖ ਵੱਖ ਪਿੰਡਾਂ ਵਿਚ ਜਾਵੇਗੀ ਜਿਸ ਵਿਚ ਵਿਦਿਆਰਥੀ ਅਤੇ ਪੈਰਾ ਲੀਗਲ ਵਲੰਟੀਅਰ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾਂ ਬਾਰੇ ਜਾਗਰੂਕ ਕਰਨਗੇ|
ਸ੍ਰੀਮਤੀ ਮੋਨਿਕਾਂ ਲਾਬਾਂ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੁਨੇਕਟਿੰਗ ਟੂ ਸਰਵ ਅਧੀਨ 9 ਨਵੰਬਰ ਤੋਂ 18 ਨਵੰਬਰ ਤੱਕ ਵਿਸੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ| ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ, ਪੈਰਾ ਲੀਗਲ ਵਲੰਟੀਅਰ ਅਤੇ ਕਾਨੂੰਨ ਦੇ ਵਿਦਿਆਰਥੀ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਮੁਹੱਈਆ ਕਰਾਉਣਗੇ ਅਤੇ ਇਸ ਜਾਗਰੂਕਤਾ ਮੁਹਿੰਮ ਦੌਰਾਨ ਸਕੂਲੀ ਬੱਚਿਆਂ ਦੇ ਲਿਖਣ ਤੇ ਭਾਸ਼ਣ ਮੁਕਾਬਲੇ, ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ, ਵੀ ਚਲਾਈ ਜਾਵੇਗੀ ਤਾਂ ਜੋ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ  ਸੇਵਾਵਾਂ ਬਾਰੇ ਆਮ ਲੋਕਾਂ ਨੂੰ ਜਾਣਕਾਰੀ ਹਾਸਿਲ ਹੋ ਸਕੇ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਇਨਸਾਫ ਤੋਂ ਵਾਝਾਂ ਨਾ ਰਹੇ|

Leave a Reply

Your email address will not be published. Required fields are marked *