ਕਾਰਤੀ ਚਿਦਾਂਬਰਮ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 6 ਮਾਰਚ (ਸ.ਬ.) ਆਈ.ਐਨ.ਐਕਸ ਮੀਡੀਆ ਮਾਮਲੇ ਵਿੱਚ ਕਾਰਤੀ ਚਿਦਾਂਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ| ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਦੇ ਇੰਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੰਮੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ| ਸੁਪਰੀਮ ਕੋਰਟ ਨੇ ਈ.ਡੀ. ਅਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਜਾਰੀ ਰਹਿ ਸਕਦੀ ਹੈ| ਸੁਣਵਾਈ ਦੀ ਅਗਲੀ ਤਾਰੀਕ 9 ਮਾਰਚ ਦੀ ਤੈਅ ਕੀਤੀ ਗਈ ਹੈ| ਮੀਡੀਆ ਰਿਪੋਰਟਾਂ ਅਨੁਸਾਰ, ਸੁਪਰੀਮ ਕੋਰਟ ਨੇ ਕਾਰਤੀ ਦੀ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਵਿੱਚ ਮੌਲਿਕ ਅਧਿਕਾਰ ਦਾ ਹਵਾਲਾ ਦਿੱਤਾ ਗਿਆ ਹੈ, ਇਸ ਲਈ ਅਸੀਂ ਇਸ ਮਾਮਲੇ ਤੇ ਨੋਟਿਸ ਲੈ ਰਹੇ ਹਾਂ| ਈ.ਡੀ. ਅਤੇ ਸੀ.ਬੀ.ਆਈ. ਦੀ ਚੱਲ ਰਹੀ ਜਾਂਚ ਨੂੰ ਰੋਕਣ ਨੂੰ ਲੈ ਕੇ ਫਿਲਹਾਲ ਅਸੀਂ ਕੋਈ ਆਦੇਸ਼ ਜਾਰੀ ਨਹੀਂ ਕਰ ਰਹੇ ਹਾਂ| ਨੋਟਿਸ ਸਿਰਫ ਇਸ ਲਈ ਜਾਰੀ ਕੀਤਾ ਜਾ ਰਿਹਾ ਹੈ ਤਾਂ ਕਿ ਫਸਾਏ ਜਾਣ ਦੇ ਦੋਸ਼ਾਂ ਤੇ ਜਾਂਚ ਏਜੰਸੀਆਂ ਆਪਣਾ ਰੁਖ ਸਪੱਸ਼ਟ ਕਰਨ|

Leave a Reply

Your email address will not be published. Required fields are marked *