ਕਾਰ ਅਤੇ ਮੋਟਰਸਾਈਕਲ ਵਿਚਾਲੇ ਟੱਕਰ ਵਿੱਚ ਇੱਕ ਦੀ ਮੌਤ, 7 ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 9 ਜੂਨ (ਸ.ਬ.) ਪਿੰਡ ਧੋਲਰਾਂ ਦੇ ਪੁਲ ਨੇੜੇ ਅੱਜ ਬਾਅਦ ਦੁਪਹਿਰ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ| ਦੋਹਾਂ ਵਾਹਨਾਂ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦੇ ਪਿੱਛੇ ਬੈਠਾ ਦੂਜਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ| ਉਸ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ| ਇਸ ਦੇ ਨਾਲ ਹੀ ਕਾਰ ਸਵਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ|

Leave a Reply

Your email address will not be published. Required fields are marked *