ਕਾਲਜ ਅਧਿਆਪਕਾਂ ਵਲੋਂ ਧਰਨਾ

ਐਸ ਏ ਐਸ ਨਗਰ, 17 ਜਨਵਰੀ (ਸ.ਬ.) ਪੰਜਾਬ ਜੀ.ਸੀ.ਟੀ.ਏ. ਦੇ ਸੱਦੇ ਤੇ ਸਰਕਾਰੀ ਕਾਲਜ, ਐਸ ਏ ਐਸ. ਨਗਰ ਵਿਖੇ ਕਾਲਜ ਅਧਿਆਪਕਾਂ ਵਲੋਂ 7ਵੇਂ ਪੇ- ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਵਾਉਣ ਲਈ ਧਰਨਾ ਦਿੱਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਸੱਤਵੇਂ ਪੇ ਕਮਿਸ਼ਨ ਦੀਆਂ ਸਿਫਾਰਸਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਡੀ ਏ ਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ|
ਇਸ ਮੌਕੇ ਕਾਲਜ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ|

Leave a Reply

Your email address will not be published. Required fields are marked *