ਕਾਹਲੋਂ ਦੀ ਆਗਵਾਈ ਹੇਠ ਖੂਨਦਾਨ ਕੈਂਪ

ਐਸ. ਏ. ਐਸ. ਨਗਰ,9ਫਰਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਮੁਹਾਲੀ ਸ਼ਹਿਰੀ ਇਕਾਈ ਵਲੋਂ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਅੱਜ ਸਥਾਨਕ ਗੁਰਦੁਆਰਾ ਅੰਬ ਸਾਹਿਬ, ਵਿਖੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ|
ਇਸ ਮੌਕੇ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਮੈਂਬਰਾਂ, ਗੁਰੂ ਆਸਰਾ ਟਰੱਸਟ ਦੀਆਂ ਲੜਕੀਆਂ, ਕੌਸਲਰਾਂ ਅਤੇ ਸਿੱਖ ਸੰਗਤਾਂ ਨੇ ਵਧ ਚੜ੍ਹ ਕੇ ਖੂਨਦਾਨ ਕੀਤਾ| ਸਾਬਕਾ ਮਿਉਂਸਪਲ ਕੌਂਸਲਰ ਸ੍ਰ. ਸੁਖਮਿੰਦਰ ਸਿੰਘ ਬਰਨਾਲਾ ਨੇ ਇਸ ਮੌਕੇ 37ਵੀਂ ਵਾਰ ਖੂਨਦਾਨ ਕੀਤਾ| ਕੁੱਲ 116 ਯੂਨਿਟ ਖੂਨਦਾਨ ਕੀਤਾ ਗਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਸਮਾਜ ਸੇਵੀ ਦਵਿੰਦਰ ਸਿੰਘ ਬਾਜਵਾ ਅਕਾਲੀ ਆਗੂ ਗਗਨਦੀਪ ਸਿੰਘ ਬੈਂਸ, ਮਾਰਕੀਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਜੱਸੀ, ਪੰਜਾਬ ਸਿੰਘ ਕੰਗ, ਸੁਖਵਿੰਦਰ ਸਿੰਘ ਸੋਮਲ, ਅਰਵਿੰਦਰ ਸਿੰਘ ਬਿੰਨੀ, ਅਮਰੀਕ ਸਿੰਘ ਤਹਿਸੀਲਦਾਰ, ਰਜ਼ਨੀ ਗੋਇਲ,  ਗੁਰਮੁੱਖ ਸਿੰਘ ਸੋਹਲ, ਕੰਵਲਜੀਤ ਸਿੰਘ ਰੂਬੀ, ਅਰੁਨ ਗੋਇਲ, ਸੈਂਹਬੀ ਆਨੰਦ, ਸਤਬੀਰ ਸਿੰਘ ਧਨੋਆ, ਉਪਿੰਦਰਜੀਤ ਕੌਰ, ਕਰਮ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਕਲੇਰ, ਕਰਮ ਸਿੰਘ ਮਾਵੀ, ਜਸਵਿੰਦਰ ਸਿੰਘ ਜੱਸੀ,ਨਸੀਬ ਸਿੰਘ ਸੰਧੂ, ਹਰਿੰਦਰ ਸਿੰਘ ਖਹਿਰਾ, ਮੁਲਾਜਮ ਆਗੂ ਜਗਦੀਸ਼  ਸਿੰਘ, ਸੁਖਵਿੰਦਰ ਸਿੰਘ ਸੋਨੀ ਵੀ ਹਾਜਰ ਸਨ|

Leave a Reply

Your email address will not be published. Required fields are marked *