ਕਾਹਲੋਂ ਵੱਲੋਂ ਸਾਬਕਾ ਮੰਤਰੀ ਨੁਸਰਤ ਅਲੀ ਖਾਂ ਤੇ ਮੇਅਰ ਕੁਲਵੰਤ ਸਿੰਘ ਦਾ ਸਨਮਾਨ

ਐਸ.ਏ.ਐਸ.ਨਗਰ, 10 ਜਨਵਰੀ (ਸ.ਬ.) ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਦਫਤਰ ਵਿਖੇ ਸਾਬਕਾ ਮੰਤਰੀ ਨੁਸਰਤ ਅਲੀ ਖਾਂ, ਨਗਰ ਨਿਗਮ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ, ਰਜਨੀ ਗੋਇਲ, ਰਮਨਦੀਪ ਕੌਰ, ਆਰ ਪੀ ਸ਼ਰਮਾ (ਸਾਰੇ ਐਮ ਸੀ) ਸੁਖਵਿੰਦਰ ਸਿੰਘ ਬਰਨਾਲਾ ਸਾਬਕਾ ਐਮ ਸੀ, ਹਰਮੇਸ਼ ਸਿੰਘ, ਰਮੇਸ਼ ਕੁਮਾਰ ਪਹੁੰਚੇ| ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਮੌਕੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ-ਭਾਜਪਾ ਉਮੀਦਵਾਰ ਕੈਪਟਨ ਸਿੱਧੂ ਨੂੰ ਜਿਤਾਉਣ ਲਈ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਅਰਵਿੰਦਰ ਸਿੰਘ ਬਿੰਨੀ, ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ ਵੀ ਮੌਜੂਦ ਸਨ|

Leave a Reply

Your email address will not be published. Required fields are marked *