ਕਿਊਬਕ ਦੀ ਮਸਜਿਦ ਵਿੱਚ ਹੋਈ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

ਮਾਂਟਰੀਆਲ, 30 ਜਨਵਰੀ(ਸ.ਬ.) ਕੈਨੇਡਾ ਦੇ ਸ਼ਹਿਰ ਕਿਊਬਕ ਵਿੱਚ  ਬੀਤੀ ਰਾਤ ਹੋਈ ਗੋਲੀਬਾਰੀ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਜ਼ਖ਼ਮੀ ਹੋ ਗਏ| ਮਿਲੀ ਜਾਣਕਾਰੀ ਮੁਤਾਬਕ ਰਾਤ ਨੂੰ ਲੋਕ ਇਸ ਮਸਜਿਦ ਵਿੱਚ ਨਮਾਜ਼ ਪੜ੍ਹਨ ਲਈ ਇਕੱਠੇ ਹੋਏ ਸਨ| ਇਸ ਦੌਰਾਨ 8 ਵਜੇ ਦੇ ਕਰੀਬ ਤਿੰਨ ਬੰਦੂਕਧਾਰੀ ਹਮਲਾਵਰ ਮਸਜਿਦ ਦੇ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਉੱਥੇ ਮੌਜੂਦ ਲੋਕਾਂ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ| ਇਹ ਮੰਨਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਕੁੱਲ 40 ਲੋਕ ਮਸਜਿਦ ਦੇ ਅੰਦਰ ਸਨ| ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਉਨ੍ਹਾਂ ਨੇ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ| ਫਿਲਹਾਲ ਇਸ ਘਟਨਾ ਤੋਂ ਬਾਅਦ ਮਸਜਿਦ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਕਾਫੀ ਮਜ਼ਬੂਤ ਕਰ ਦਿੱਤਾ ਗਿਆ ਹੈ|

Leave a Reply

Your email address will not be published. Required fields are marked *