ਕਿਸਾਨਾਂ ਅਤੇ ਮਜਦੂਰਾਂ ਦੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ : ਰਣਜੀਤ ਸਿੰਘ ਗਿੱਲ

ਖਰੜ, 18 ਸਤੰਬਰ (ਸ਼ਮਿੰਦਰ ਸਿੰਘ) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਵੱਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੰਤਰੀ ਮੰਡਲ ਵਿੱਚੋਂ ਦਿੱਤੇ ਅਸਤੀਫੇ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ|
ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਕਿਸਾਨੀ ਲਈ ਮੰਤਰੀ ਪਦ ਨੂੰ ਠੋਕਰ ਮਾਰਨ ਨਾਲ ਇਹ ਸਾਬਿਤ ਹੁੰਦਾ ਹੈ ਕਿ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਡਟਿਆ ਰਿਹਾ ਹੈ| ਉਹਨਾਂ ਹਲਕਾ ਖਰੜ ਦੇ ਸਮੂਹ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਲਈ ਹਰ ਤਰ੍ਹਾਂ ਦੀ ਲੜਾਈ ਲਈ ਤਿਆਰ ਹਨ|

Leave a Reply

Your email address will not be published. Required fields are marked *