ਕਿਸਾਨਾਂ ਦਾ ਧਰਨਾ ਜਾਰੀ

ਪਟਿਆਲਾ, 30 ਅਕਤੂਬਰ  (ਬਿੰਦੂ ਸ਼ਰਮਾ) ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿੱਚ ਧਰੇੜੀ ਜੱਟਾਂ ਟੌਲ ਪਲਾਜ਼ਾ ਤੇ ਦਿੱਤਾ ਜਾ ਧਰਨਾ ਅੱਜ 28ਵੇਂ ਦਿਨ ਵੀ ਜਾਰੀ ਰਿਹਾ| ਕਿਸਾਨ ਧਰਨੇ  ਨੂੰ ਸੰਬੋਧਨ ਕਰਦਿਆਂ  ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੀਆਂ ਚਾਲਾਂ ਚੱਲ ਰਹੀ ਹੈ ਅਤੇ ਪਰਾਲੀ ਫੂਕਣ ਤੇ ਲਾਇਆ ਇਕ ਕਰੋੜ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹੈ, ਜਿਸ ਨੂੰ ਪੰਜਾਬ ਦੇ ਕਿਸਾਨ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ|
ਉਹਨਾਂ ਕਿਹਾ ਕਿ  ਪਰਾਲੀ ਦਾ ਨਾ  ਕੋਈ ਹੱਲ ਹੈ, ਨਾ ਹੀ ਪਰਾਲੀ ਨੂੰ ਬਾਹਰ ਕੱਢਣ ਵਾਸਤੇ ਸਰਕਾਰਾਂ ਕੋਈ ਕਿਸਾਨ ਦੀ ਸਹਾਇਤਾ ਕਰਦੀਆਂ ਹਨ ਅਤੇ ਮੌਜੂਦਾ ਹਾਲਤ ਵਿੱਚ ਕਿਸਾਨਾਂ ਨੂੰ ਜੇਲਾਂ ਵਿੱਚ ਡੱਕਣ   ਤੋਂ ਬਿਨਾਂ ਹੋਰ ਕੁਝ ਨਹੀਂ ਹੋਵੇਗਾ| ਉਨ੍ਹਾਂ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਵੀ ਨਿਖੇਧੀ ਕੀਤੀ|
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਗਿਆਨ ਸਿੰਘ ਰਾਏਪੁਰ, ਹਾਕਮ ਸਿੰਘ ਮਹਿਮੂਦਪੁਰ, ਸੁਰਿੰਦਰ ਸਿੰਘ ਮਹਿਮੂਦਪੁਰ, ਸੇਵਾ ਸਿੰਘ, ਰਾਮ ਕਰਨ ਨੇ ਸੰਬੋਧਨ ਕੀਤਾ| 

Leave a Reply

Your email address will not be published. Required fields are marked *