ਕਿਸਾਨਾਂ ਦਾ ਮਸਲਾ ਛੇਤੀ ਹਲ ਕਰੇ ਕੇਂਦਰ ਸਰਕਾਰ : ਭਾਜਪਾ ਆਗੂ


ਖਰੜ, 14 ਦਸੰਬਰ  (ਸ਼ਮਿੰਦਰ ਸਿੰਘ  ) ਭਾਰਤੀ ਜਨਤਾ ਪਾਰਟੀ ਦੀ ਖਰੜ ਇਕਾਈ ਦੇ ਪ੍ਰਧਾਨ ਪਵਨ ਮਨੋਚਾ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨੀ ਮਸਲਿਆਂ ਦੇ ਹੱਲ ਕੱਢੇ|
ਸ੍ਰੀ ਪਵਨ ਮਨੋਚਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਹੜੇ ਖੇਤੀ ਕਾਨੂੰਨ ਲਾਗੂ  ਕੀਤੇ ਗਏ ਹਨ ਉਹ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ ਅਤੇ ਕਿਸਾਨ ਜੱਥੇਬੰਦੀਆਂ ਕੜਾਕੇ ਦੀ ਠੰਢ ਵਿੱਚ ਸੰਘਰਸ਼ ਕਰ ਰਹੀਆਂ ਹਨ|  
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਾਕੀ ਸਾਰੇ ਮਸਲਿਆਂ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ਤੇ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇ| ਉਹਨਾਂ ਕਿਹਾ ਕਿ ਕਿਸਾਨ ਸ਼ਾਂਤਮਈ ਧਰਨੇ ਤੇ ਬੈਠੇ ਹਨ ਜਦੋਂਕਿ ਫਿਰਕੂ ਪਾਰਟੀਆਂ ਅਤੇ ਰਾਜਨੀਤਿਕ ਦਲ ਸ਼ਾਂਤਮਈ ਧਰਨੇ ਦਾ ਨਾਜਾਇਜ਼ ਫ਼ਾਇਦਾ ਉਠਾ  ਸਕਦੇ ਹਨ|

Leave a Reply

Your email address will not be published. Required fields are marked *