ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ ਸਰਕਾਰ : ਬਡਹੇੜੀ


ਚੰਡੀਗੜ੍ਹ,1 ਦਸੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ| 
ਇੱਥੇ ਜਾਰੀ ਬਿਆਨ ਵਿੱਚ ਸ੍ਰੀ ਬਡਹੇੜੀ ਨੇ ਕਿਹਾ ਕਿ  ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ| ਸਰਕਾਰ  ਇਹਨਾਂ  ਮੰਗਾਂ ਨੂੰ ਮਸਲਾ ਨਾ ਬਣਾਉਏ ਅਤੇ ਇਹ ਦੇਸ਼ ਅਤੇ ਕੇਂਦਰ ਸਰਕਾਰ ਦੇ ਹਿੱਤ ਵਿੱਚ ਹੋਵੇਗਾ |
ਉਹਨਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਤਾਂ ਕਿ ਪੰਜਾਬ ਦੇ ਕਿਸਾਨ ਬਿਨਾਂ ਡਰ ਦੇ ਆਪਣੀ ਖੇਤੀ ਕਰ ਸਕਣ ਅਤੇ ਦੇਸ਼ ਵਿੱਚ ਸ਼ਾਂਤੀ ਰਹੇ| 

Leave a Reply

Your email address will not be published. Required fields are marked *