ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਨਾਲ  ਖੋਖਲੇ ਸਾਬਿਤ ਹੁੰਦੇ ਹਨ ਕਰਜ਼ਾ ਮਾਫੀ ਦੇ ਦਾਅਵੇ : ਬੱਬੀ ਬਾਦਲ

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਕਿਸਾਨਾਂ ਦੀਆਂ ਲਗਤਾਰ ਹੋ ਰਹੀਆਂ ਖੁਦਕੁਸ਼ੀਆ ਕਾਂਗਰਸ ਪਾਰਟੀ ਦੇ ਕਰਜ਼ਾ ਮਾਫੀ ਦੇ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਰਹੀਆਂ ਹਨ ਅਤੇ ਹਰ ਰੋਜ਼ ਕਿਸਾਨ ਮੌਤ ਨੂੰ ਗਲ ਲਾ ਰਿਹਾ ਹੈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ| ਉਹਨਾਂ ਕਿਹਾ ਕਿ ਕਾਂਗਰਸ ਆਪਣੇ ਕੀਤੇ ਵਾਦਿਆਂ ਤੋਂ ਭੱਜ ਕੇ ਸਿਰਫ ਫੋਕੀ ਤੇ ਝੂਠੀ  ਬਿਆਨਵਾਜੀ ਕਰ ਰਹੀ ਹੈ| ਬੱਬੀ ਬਾਦਲ ਨੇ ਕਿਸਾਨੀ ਨੂੰ ਆ ਰਹੀਆਂ ਮੁਸਕਲਾਂ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਇੱਕ ਵੱਡੀ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਜੇ ਅੰਨਦਾਤਾ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਤਾਂ ਦੇਸ਼ ਦੇ ਲੋਕਾਂ ਨੂੰ ਇੱਕ ਦਿਨ ਭੁੱਖਮਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ|
ਇਸ ਮੌਕੇ ਸਰਪੰਚ ਜਸਬੀਰ ਸਿੰਘ ਸਾਬਕਾ ਸਰਪੰਚ ਇਕਬਾਲ ਸਿੰਘ, ਬਾਬਾ ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਪਰਮਿੰਦਰ ਸਿੰਘ, ਜੁਗਰਾਜ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *