ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਉਪਰਾਲੇ ਜਾਰੀ : ਮੋਦੀ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਉਪਰਾਲੇ ਜਾਰੀ : ਮੋਦੀ
ਮਲੋਟ,11 ਜੁਲਾਈ (ਸ.ਬ.) ਮਲੋਟ ਵਿਖੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਸਾਲ 2020 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦਾ ਟੀਚਾ ਰੱਖਿਆ ਗਿਆ ਹੈ|
ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਹਨ| ਕੇਂਦਰ ਸਰਕਾਰ ਨੇ 15 ਕਰੋੜ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਬਣਾ ਕੇ ਦਿਤੇ ਹਨ| ਉਹਨਾਂ ਕਿਹਾ ਕਿ ਯੂਰੀਆ ਲਈ ਕਿਸਾਨਾਂ ਨੂੰ ਹੁਣ ਲਾਠੀਆਂ ਨਹੀਂ ਖਾਣੀਆਂ ਪੈਂਦੀਆਂ ਅਤੇ ਕੇਂਦਰ ਸਰਕਾਰ ਨੇ ਯੂਰੀਆ ਦੀ ਕਾਲਾਬਾਜਾਰੀ ਰੋਕ ਦਿਤੀ ਹੈ| ਕੇਂਦਰ ਸਰਕਾਰ ਨੇ ਕਿਸਾਨ ਸੰਪਦਾ ਯੋਜਨਾ ਤਹਿਤ ਫਸਲ ਦੀ ਬਰਬਾਦੀ ਵੀ ਰੋਕੀ ਹੈ|
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ| ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਨੇ 50 ਕਰੋੜ ਰੁਪਏ ਜਾਰੀ ਕੀਤੇ ਹਨ| ਪਰਾਲੀ ਦੀ ਸੰਭਾਲ ਲਈ ਕੇਂਦਰ ਸਰਕਾਰ ਮਸ਼ੀਨਾਂ ਉਪਰ ਸਬਸਿਡੀ ਦੇ ਰਹੀ ਹੈ| ਉਹਨਾ ਕਿਹਾ ਕਿ ਜਿਹੜੇ ਕਿਸਾਨ ਠੇਕੇ ਤੇ ਜਮੀਨ ਲੈ ਕੇ ਖੇਤੀ ਕਰਦੇ ਹਨ ਉਹਨਾਂ ਕਿਸਾਨਾਂ ਨੂੰ ਵੀ ਸਰਕਾਰੀ ਜਮੀਨਾਂ ਨੂੰ ਵੀ ਲਾਭ ਮਿਲੇਗਾ|
ਉਹਨਾਂ ਕਿਹਾ ਕਿ ਚਾਹੇ ਦੇਸ਼ ਦਾ ਅੰਨ ਭੰਡਾਰ ਭਰਨ ਦੀ ਗੱਲ ਹੋਵੇ ਜਾਂ ਦੇਸ਼ ਦੀ ਸਰੁੱਖਿਆ ਦੀ ਗੱਲ ਹੋਵੇ ਪੰਜਾਬ ਨੇ ਹਮੇਸ਼ਾ ਹੀ ਮੋਹਰੀ ਰੋਲ ਅਦਾ ਕੀਤਾ ਹੈ| ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵਾਧਾ ਕੀਤਾ ਹੈ|
ਉਹਨਾ ਕਿਹਾ ਕਿ ਕਿਸਾਨਾਂ ਦੀ ਫਸਲ ਬਰਬਾਦ ਨਾ ਹੋਵੇ ਇਸ ਲਈ ਦੇਸ਼ ਵਿਚ ਨਵੇਂ ਗੋਦਾਮ ਬਣਾਏ ਜਾ ਰਹੇ ਹਨ, ਪੂਰੀ ਸਪਲਾਈ ਚੇਨ ਨੂੰ ਮਜਬੂਤ ਕੀਤਾ ਜਾ ਰਿਹਾ ਹੈ| ਫੂਡ ਪਾਰਕ ਵੀ ਬਣਾਏ ਜਾ ਰਹੇ ਹਨ|
ਪੰਜਾਬ ਦੀ ਕਾਂਗਰਸ ਸਰਕਾਰ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਕਾਂਗਰਸ ਸਰਕਾਰ ਨੇ ਤਾਂ ਪੰਜਾਬ ਦਾ ਇਕ ਸਾਲ ਵਿੱਚ ਹੀ ਬੁਰਾ ਹਾਲ ਕਰਕੇ ਰੱਖ ਦਿੱਤਾ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਠਿੰਡਾ ਏਮਜ ਦੇ ਕੰਮ ਵਿੱਚ ਤੇਜੀ ਲਿਆਉਣੀ ਚਾਹੀਦੀ ਹੈ|

Leave a Reply

Your email address will not be published. Required fields are marked *