ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਬਲਾਕ ਪੱਧਰ ਉਤੇ ਕਿਸਾਨ ਕਲਿਆਣ ਵਰਕਸ਼ਾਪਾਂ ਆਯੋਜਿਤ ਕੀਤੀਆਂ ਜਾਣਗੀਆਂ: ਮੁੱਖ ਖੇਤੀਬਾੜੀ ਅਫਸਰ

ਐਸ.ਏ.ਐਸ. ਨਗਰ, 24 ਅਪ੍ਰੈਲ (ਸ.ਬ.) ਗ੍ਰਾਮ ਸਵਰਾਜ ਅਭਿਆਨ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ 2 ਮਈ, ਨੂੰ ਕਿਸਾਨ ਕਲਿਆਣ ਵਰਕਸ਼ਾਪਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਦਾ ਮੁੱਖ ਮੰਤਵ ਕਿਸਾਨਾਂ ਦੀ ਆਮਦਨ ਵਧਾਉਣਾ ਹੈ| ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਰਕਸ਼ਾਪਾਂ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਖੇਤੀ ਨਾਲ ਸਬੰਧਤ ਹੋਰ ਵਿਭਾਗਾਂ ਅਤੇ ਕੇ.ਵੀ.ਕੇ. ਦੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ|
ਇਸ ਤੋਂ ਇਲਾਵਾ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ, ਐਨ. ਜੀ. ਓਜ਼ ਅਤੇ ਹੋਰ ਨਵੀਆਂ ਤਕਨੀਕਾਂ ਤੇ ਕੰਮ ਕਰ ਰਹੀਆਂ ਸੰਸਥਾਵਾਂ ਅਤੇ ਖੇਤੀ ਮਾਹਿਰਾਂ ਨਾਲ ਰੂਬਰੂ ਕਰਵਾਇਆ ਜਾਵੇਗਾ|
ਉਹਨਾਂ ਦੱਸਿਆ ਕਿ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਅਗਾਂਹਵਧੂ ਖੇਤੀ ਮਾਹਿਰਾਂ ਦੇ ਤਜਰਬਿਆਂ ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਕਿਸਾਨਾਂ ਦੇ ਗਿਆਨ ਵਿੱਚ ਵਾਧਾ ਹੋ ਸਕੇ| ਆਤਮਾ ਸਕੀਮ ਤਹਿਤ ਪਾਣੀ ਦੀ ਬੱਚਤ, ਜੈਵਿਕ/ਕੁਦਰਤੀ ਖੇਤੀ, ਮੈਡੀਸਨਲ ਖੇਤੀ, ਫਸਲੀ ਵਿਭਿੰਨਤਾ ਅਤੇ ਹੋਰ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ|

Leave a Reply

Your email address will not be published. Required fields are marked *