ਕਿਸਾਨਾਂ ਦੇ ਕਰਜ਼ੇ ਮਾਫ ਕਰਨ ਲਈ ਸਰਕਾਰ ਵਚਨਬੱਧ: ਸਿੱਧੂ

ਐਸ ਏ ਐਸ ਨਗਰ, 19 ਜੂਨ (ਸ.ਬ.) ਪਿਛਲੇ ਦਸ ਸਾਲਾਂ ਦੇ ਸਮੇਂ ਦੌਰਾਨ ਅਕਾਲੀ-ਭਾਜਪਾ ਗਠਜੋੜ ਸਰਕਾਰ ਦੁਆਰਾ ਪੰਜਾਬ ਅੰਦਰ ਕੀਤੇ ਗਏ ਭ੍ਰਿਸ਼ਟਾਚਾਰ ਨੂੰ ਹੁਣ ਪੰਜਾਬ ਵਿਧਾਨ ਸਭਾ ਦੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਨੰਗਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬੌਖਲਾਹਟ ਵਿਚ ਆਏ ਅਕਾਲੀ ਵਿਧਾਇਕ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦਾ ਕੰਮ ਕਰ ਰਹੇ ਹਨ| ਇਹ ਗੱਲ ਨਜ਼ਦੀਕੀ ਪਿੰਡ ਬਠਲਾਣਾ ਵਿਖੇ ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ ਦੇ ਦਫਤਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਆਖੀ|
ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਤੋਂ ਬਿਨਾਂ ਹੋਰ ਕੋਈ ਦੂਜਾ ਕੰਮ ਨਹੀਂ ਕੀਤਾ ਅਤੇ ਹੁਣ ਜਦੋਂ ਪੰਜਾਬ ਵਿਧਾਨ ਸਭਾ ਅੰਦਰ ਅਕਾਲੀ ਸਰਕਾਰ ਦੇ ਕਾਲੇ ਕਾਰਨਾਮਿਆਂ ਦੀ ਪੋਲ ਖੁੱਲ੍ਹ ਰਹੀ ਤਾਂ ਅਕਾਲੀ-ਭਾਜਪਾ ਗਠਜੋੜ ਦੇ ਵਿਧਾਇਕਾਂ ਨੂੰ ਕਿਸੇ ਵੀ ਸਵਾਲ ਦਾ ਜਵਾਬ ਆ ਰਿਹਾ| ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਹਰ ਸਰਕਾਰੀ ਵਿਭਾਗ ਦੇ ਕੰਮਕਾਜ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਅਕਾਲੀਆਂ ਨੂੰ ਪਿਛਲੇ ਦਸ ਸਾਲਾਂ ਦੇ ਸਮੇਂ ਦੌਰਾਨ ਕੀਤੇ ਗਏ ਭ੍ਰਿਸ਼ਟਾਚਾਰ ਦਾ ਫਲ ਭੁਗਤਣਾ ਪੈਣਾ ਹੈ| ਉਨ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦੀ ਥਾਂ ਇਕ ਸਾਰਥਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ|
ਉਨ੍ਹਾਂ ਕਿਸਾਨਾਂ ਦੀ ਕਰਜਾ ਮੁਆਫੀ ਬਾਰੇ ਗੱਲ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਪੰਜਾਬ ਦੇ ਮੁੱਖ ਮੰਤਰੀ ਵਾਰ ਵਾਰ ਇਹ ਗੱਲ ਆਖ ਚੁਕੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਕਰਜ਼ਾ ਹਰ ਹੀਲੇ ਮੁਆਫ ਕਰੇਗੀ ਅਤੇ ਇਸ ਲਈ ਸਰਕਾਰ ਵਲੋਂ ਬਕਾਇਦਾ ਇਕ ਕਮੇਟੀ ਦਾ ਗਠਨ ਕਰਕੇ ਇਸ ਵਾਇਦੇ ਦੀ ਪੂਰਤੀ ਲਈ ਕੰਮ ਕੀਤਾ ਜਾ ਰਿਹਾ ਹੈ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਿਹਾਤੀ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਵਜੀਰ ਸਿੰਘ ਸਾਬਕਾ ਸਰਪੰਚ ਬਠਲਾਣਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਚੌ. ਰਿਸ਼ੀਪਾਲ ਸਾਬਕਾ ਸਰਪੰਚ ਸਨੇਟਾ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਪੰਡਿਤ ਭੁਪਿੰਦਰ ਕੁਮਾਰ ਨਗਾਰੀ, ਬਲਵੰਤ ਸਿੰਘ ਕਾਲਾ ਸਰਪੰਚ ਦੈੜੀ, ਗੁਰਮੀਤ ਸਿੰਘ ਸਾਬਕਾ ਸਰਪੰਚ ਸੁਖਗੜ੍ਹ,  ਗੁਰਮੇਲ ਸਿੰਘ ਨੰਬਰਦਾਰ ਚਾਓਮਾਜਰਾ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਰਣਧੀਰ ਸਿੰਘ ਧੀਰਾ ਚਾਓਮਾਜਰਾ, ਸੁਰਜੰਦ ਸਿੰਘ ਨਗਾਰੀ, ਹਰਵਿੰਦਰ ਸਿੰਘ ਪੰਚ, ਕਪਤਾਨ ਸਿੰਘ, ਸਰਬਜੀਤ ਸਿੰਘ, ਮਿਸਤਰੀ ਦੇਵ ਸਿੰਘ ਨਗਾਰੀ, ਸ਼ੇਰ ਸਿੰਘ ਦੈੜੀ, ਪਾਲੀ ਦੁਰਾਲੀ, ਬਲਕਾਰ ਸਿੰਘ ਨੰਬਰਦਾਰ, ਦਵਿੰਦਰ ਸਿੰਘ ਸਾਬਕਾ ਸਰਪੰਚ ਕੁਰੜਾ, ਚੌ. ਹਰਨੇਕ ਸਿੰਘ ਨੇਕੀ, ਕਰਮਜੀਤ ਸਿੰਘ ਬਠਲਾਣਾ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *