ਕਿਸਾਨਾਂ ਦੇ ਧਰਨਿਆਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ ਯੂਨਾਈਟਿਡ ਸਿੱਖਸ : ਭਾਂਖਰਪੁਰ


ਐਸ ਏ ਐਸ ਨਗਰ 20 ਅਕਤੂਬਰ (ਸ.ਬ.) ਮਨੁੱਖਤਾ ਦੀ ਸੇਵਾ ਲਈਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਵਾਲੀ ਸੰਸਥਾ ਯੂਨਾਈਟਿਡ ਸਿੱਖਸ ਵਲੋਂ ਪੰਜਾਬ ਵਿੱਚ ਲੰਬੇ ਸਮੇਂ ਤੋਂ ਚਲ ਰਹੇ ਕਿਸਾਨਾਂ ਦੇ ਸੰਘਰਸ਼ ਅਤੇ ਧਰਨੇ ਪ੍ਰਦਰਸ਼ਨਾ ਦੌਰਾਨ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਜਿਸ ਦੌਰਾਨ ਯੂਨਾਈਟਿਡ ਸਿੱਖਸ ਵਲੋਂ ਇਹਨਾਂ ਧਰਨਿਆਂ ਵਿੱਚ ਪਹੁੰਚ ਕੇ ਕਿਸਾਨਾਂ ਲਈ ਫਲਾਂ, ਪਾਣੀ ਅਤੇ ਹੋਰ ਸਾਮਾਨ ਪਹੁੰਚਾਉਣ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ|
ਇਸ ਸਬੰਧੀ  ਜਾਣਕਾਰੀ ਦਿੰਦਿਆਂ ਸੰਸਥਾ ਦੇ ਸੇਵਾਦਾਰ ਗੁਰਮੀਤ ਸਿੰਘ ਭਾਂਖਰਪੁਰ ਨੇ ਇੱਥੇ ਜਾਰੀ ਇਕ ਬਿਆਨ ਵਿੱਚ ਦਸਿਆ ਕਿ ਕਿਰਸਾਨੀ ਦੇ ਖਿਲਾਫ਼ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਵਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ|  ਉਨ੍ਹਾਂ ਦਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਤੇ ਸ਼ੰਭੂ ਬੈਰੀਅਰ ਉਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨਿਆਂ ਅਤੇ ਬਰਨਾਲਾ, ਮਾਨਸਾ ਆਦਿ ਕਿਸਾਨ ਧਰਨੇ ਵਾਲੇ ਸਥਾਨਾਂ ਅਤੇ ਯੂਨਾਈਟਿਡ ਸਿੱਖਸ ਵਲੋਂ ਲਗਾਤਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜੋ ਅੱਗੇ ਵੀ ਜਾਰੀ ਰਹਿਣਗੀਆਂ| 
ਉਨ੍ਹਾਂ ਦਸਿਆ ਕਿ ਯੂਨਾਈਟਿਡ ਸਿੱਖਸ ਦੇ ਭਾਰਤੀ ਡਾਇਰੈਕਟਰ ਜਸਮੀਤ ਸਿੰਘ ਅਤੇ ਡਾਇਰੈਕਟਰ ਪਰਵਿੰਦਰ ਸਿੰਘ ਨੰਦਾ ਦੀ ਅਗਵਾਈ ਵਿਚ ਇਹ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ| ਉਨ੍ਹਾਂ ਦਸਿਆ ਕਿ ਪੰਜਾਬ ਵਿਚ ਕਿਸਾਨਾਂ ਦੇ ਧਰਨਿਆਂ ਦੌਰਾਨ ਬਰੇਟਾ ਮਾਨਸਾ ਵਿੱਚ ਗੁਰਮੀਤ ਸਿੰਘ, ਇੰਦਰਜੀਤ ਸਿੰਘ, ਬਲਜੀਤ ਸਿੰਘ, ਗੁਰਤੇਜ ਸਿੰਘ ਬਿਟ, ਹਰਿੰਦਰ ਸਿੰਘ ਅਤੇ ਸ਼ੰਭੂ ਬੈਰੀਅਰ ਤੇ ਜੋਰਾਵਰ ਸਿੰਘ, ਗੁਰਮੀਤ ਸਿੰਘ ਭਾਂਖਰਪੁਰ, ਜਤਿੰਦਰ ਸਿੰਘ, ਹਰਜੀਵਨ ਸਿੰਘ, ਸੁਮਿਤ ਧੀਮਾਨ, ਰਵੀ ਅਤੇ ਪ੍ਰਦੀਪ ਸਿੰਘ ਵਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ|

Leave a Reply

Your email address will not be published. Required fields are marked *