ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਸਰਕਾਰਾਂ : ਕਾਹਲੋਂ

ਐਸ ਏ ਐਸ ਨਗਰ, 26 ਜੁਲਾਈ (ਸ.ਬ.) ਕੇਂਦਰ ਅਤੇ ਰਾਜ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਅਤੇ ਕਿਸਾਨੀ ਨੂੰ ਬਚਾਉਣ ਲਈ ਸੁਹਿਰਦ ਨਹੀਂ ਹਨ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਪਰਮਜੀਤ ਸਿੰਘ ਕਾਹਲੋਂ ਜਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਜਿਲ੍ਹਾ ਮੁਹਾਲੀ ਨੇ ਇੱਕ ਬਿਆਨ ਵਿਚ ਪ੍ਰਗਟ ਕੀਤੇ|
ਸ. ਕਾਹਲੋਂ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਕਹਿੰਦੀਆਂ ਹਨ ਕਿ ਪਾਣੀ ਤੇ ਕਿਸਾਨੀ ਨੂੰ ਬਚਾਉਣ ਲਈ ਫਸਲੀ ਚੱਕਰ ਵਿੱਚੋਂ ਨਿਕਲਣਾ ਜਰੂਰੀ ਹੈ ਪਰ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਐਫੀਡੇਬਟ ਦੇ ਕੇ ਕਿਹਾ ਕਿ ਉਹ ਮੱਕੀ ਤੇ ਹੋਰ ਫਸਲਾਂ ਦੀ ਖਰੀਦ ਨਹੀਂ ਕਰ ਸਕਦੀ| ਇਕ ਪਾਸੇ ਕੇਂਦਰ ਸਰਕਾਰ ਵੀ ਧਿਆਨ ਨਹੀਂ ਦੇ ਰਹੀ| ਉਹਨਾਂ ਕਿਹਾ ਕਿ ਕਦੇ ਕਿਸਾਨਾਂ ਦੇ ਆਲੂ ਘੱਟ ਭਾਅ ਮਿਲਣ ਕਾਰਨ ਰੁਲ ਜਾਂਦੇ ਹਨ, ਕਦੇ ਹੋਰ ਫਸਲਾਂ ਰੁਲ ਜਾਂਦੀਆਂ ਹਨ ਪਰ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੁੱਝ ਨਹੀਂ ਕੀਤਾ ਜਾ ਰਿਹਾ| ਉਹਨਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਵੀ ਕੇਂਦਰ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ| ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਖੁਦ ਫਸਲੀ ਚੱਕਰ ਵਿੱਚੋਂ ਨਿਕਲਣਾ ਚਾਹੁੰਦੇ ਹਨ ਪਰ ਹੋਰ ਫਸਲਾਂ ਦੀ ਖਰੀਦ ਨਾ ਹੋਣ ਕਾਰਨ ਉਹ ਖੇਤਾਂ ਵਿੱਚ ਮੁੜ ਝੋਨਾ ਬੀਜਣ ਲਈ ਹੀ ਮਜਬੂਰ ਹਨ| ਉਹਨਾਂ ਮੰਗ ਕੀਤੀ ਕਿ ਸਵਾਮੀਨਾਥਨ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ| ਹਰ ਤਰ੍ਹਾਂ ਦੀਆਂ ਫਸਲਾਂ ਦੇ ਮੰਡੀਕਰਨ ਦਾ ਪ੍ਰਬੰਧ ਕੀਤਾ ਜਾਵੇ|

Leave a Reply

Your email address will not be published. Required fields are marked *