ਕਿਸਾਨਾਂ ਦੇ ਸੰਘਰਸ਼ ਨੂੰ ਸਮਰਪਿਤ ਰੋਸ ਮੁਜ਼ਾਹਰਾ ਕੀਤਾ

ਐਸ.ਏ.ਐਸ ਨਗਰ,1ਫਰਵਰੀ (ਸ.ਬ.) ਫੇਜ਼-1 ਮੁਹਾਲੀ ਦੀ ਨੌਜਵਾਨ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਹਾਓਸਿੰਗ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਪ੍ਰਧਾਨ ਸ. ਗੁਰਬਚਨ ਸਿੰਘ ਦੀ ਅਗਵਾਈ ਹੇਠ ਡਿਪਲਾਸਟ ਚੌਕ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰੋਸ ਮੁਜਾਹਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਹਰੇਬਾਜੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਸ. ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ।

Leave a Reply

Your email address will not be published. Required fields are marked *