ਕਿਸਾਨਾਂ ਦੇ ਸੰਘਰਸ਼ ਵਾਲੀ ਥਾਂ ਤੇ ਪੁਆਧੀ ਅਖਾੜਾ 29 ਨੂੰ


ਐਸ ਏ ਐਸ ਨਗਰ, 27 ਅਕਤੂਬਰ (ਸ.ਬ.) ਅੰਤਰ ਰਾਸ਼ਟਰੀ ਪੁਆਧੀ ਮੰਚ ਵੱਲੋਂ 29 ਅਕਤੂਬਰ ਨੂੰ ਬਾਅਦ ਦੁਪਹਿਰ 2 ਤੋਂ 5 ਵਜੇ ਤਕ ਪਿੰਡ ਰਾਏਪੁਰ ਦੇ ਨੇੜੇ ਰਿਲਾਇੰਸ ਪੈਟਰੋਲ ਪੰਪ ਦੇ ਅੱਗੇ ਧਰਨਾ ਦੇ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਪੁਆਧੀ ਅਖਾੜੇ ਦਾ ਆਯੋਜਨ ਕੀਤਾ ਜਾਵੇਗਾ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਬਿਲਾਂ ਦੇ ਵਿਰੋਧ ਵਿੱਚ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਦਿਆਂ ਧਰਨਾ ਲਾਇਆ ਹੋਇਆ ਹੈ ਅਤੇ ਮੰਚ ਨੇ ਆਪਣਾ ਫ਼ਰਜ਼ ਸਮਝਦਿਆਂ ਕਿਸਾਨਾਂ ਨੂੰ ਸਮਰਥਨ ਦੇਣ ਦੇ ਲਈ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕਰਨ ਦਾ ਫ਼ੈਸਲਾ ਕੀਤਾ ਹੈ|
ਉਹਨਾਂ ਦੱਸਿਆ ਕਿ ਇਸ ਮੌਕੇ ਸਮਰਦੀਪ ਸਿੰਘ ਸਮੀ ਦਾ ਪੁਆਧੀ ਅਖਾੜਾ ਲਗਾਇਆ ਜਾਵੇਗਾ| ਇਸ ਤੋਂ ਇਲਾਵਾ ਗਾਇਕਾ ਅਤੇ ਅਦਾਕਾਰਾ ਮੋਹਣੀ ਤੂਰ ਅਤੇ ਗਾਇਕ ਬਿੱਲ ਸਿੰਘ ਵੱਲੋਂ ਵੀ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ| 

Leave a Reply

Your email address will not be published. Required fields are marked *