ਕਿਸਾਨਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਜੋਰਦਾਰ ਧਰਨਾ ਪ੍ਰਦਰਸ਼ਨ, ਵੱਖ ਵੱਖ ਸੰਸਥਾਵਾਂ ਨੇ ਕੀਤੀ ਸ਼ਮੂਲੀਅਤ


ਐਸ.ਏ.ਐਸ.ਨਗਰ, 14 ਦਸੰਬਰ (ਜਸਵਿੰਦਰ ਸਿੰਘ) ਕਿਸਾਨ ਜੱਥੇਬੰਦੀਆਂ ਵਲੋਂ ਹਰੇਕ ਜਿਲ੍ਹੇ ਦੇ ਡੀ. ਸੀ. ਦਫਤਰ ਦੇ ਸਾਹਮਣੇ ਇੱਕ ਦਿਨ ਦੇ ਧਰਨੇ ਦੇ ਸੱਦੇ ਤੇ ਮੁਹਾਲੀ ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਡੀ. ਸੀ. ਦਫਤਰ ਦੇ ਬਾਹਰ ਖੇਤੀ ਬਿੱਲਾਂ ਵਿਰੁੱਧ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਗਿਆ| 
ਇਸ ਧਰਨੇ ਵਿੱਚ ਮੁਲਾਜਮ ਅਤੇ ਪੈਂਸ਼ਨਰ ਤਾਲਮੇਲ ਸੰਘਰਸ਼ ਕਮੇਟੀ, ਪੀ.ਐਸ.ਪੀ. ਅਤੇ ਟ੍ਰਾਂਸਮਿਸ਼ਨ  ਕਾਰਪੋਰੇਸ਼ਨ, ਸੀਟੂ, ਆਂਗਨਵਾੜੀ, ਮੁਹਾਲੀ ਡੀ.ਸੀ. ਦਫਤਰ ਯੂਨੀਅਨ, ਪਟਵਾਰ ਯੂਨੀਅਨ, ਬਾਰ ਕੌਂਸਲ, ਐਕਸ ਸਰਵਿਸਮੈਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੇ ਧਰਨੇ ਵਿੱਚ ਸ਼ਮੂਲੀਅਤ ਕਰਦਿਆ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ ਅਤੇ ਤਿੰਨ ਖੇਤੀ ਬਿਲ ਵਾਪਸ ਲੈਣ ਦੀ ਮੰਗ ਕੀਤੀ ਗਈ|
ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਸਿਰਫ ਕਿਸਾਨਾਂ ਦਾ ਨਾ ਹੋ ਕੇ ਹਰੇਕ ਦੇਸ਼ਵਾਸੀ ਦਾ ਹੋ ਗਿਆ ਹੈ| ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਇਨ੍ਹਾਂ ਦਾ ਖਾਮਿਆਜਾ ਭੁਗਤਣਾ            ਪਵੇਗਾ| ਇਸ ਮੌਕੇ ਬੁਲਾਰਿਆਂ ਨੇ ਆਵਾਮ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਪਹੁੰਚ ਕੇ ਅਤੇ ਇਸ ਸੰਘਰਸ਼ ਵਿੱਚ ਸ਼ਾਮਿਲ ਹੋ ਕੇ ਯੋਗਦਾਨ ਦਿੱਤਾ ਜਾਵੇ| ਆਗੂਆਂ ਦਾ ਕਹਿਣਾ ਸੀ ਕਿ ਉਹ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹਨ ਅਤੇ ਕਿਸਾਨਾਂ ਵਲੋਂ ਜੋ ਵੀ ਡਿਊਟੀਆਂ ਲਗਾਈਆਂ ਜਾਣਗੀਆਂ ਉਹ ਪੂਰੀ ਜਿੰਮੇਵਾਰੀ ਨਾਲ ਨਿਭਾਉਣਗੇ| 
ਇਸ ਦੌਰਾਨ ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਵਲੋਂ ਡੀਸੀ ਦਫਤਰ ਮੁਹਾਲੀ ਵਿਖੇ ਹੋਏ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ| ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਹੱਲ ਕਰਨ ਦੀ ਬਜਾਏ ਸੰਘਰਸ਼ ਨੂੰ ਤਾਰੋਪੀਡ ਕਰਨ ਵਿੱਚ ਲੱਗੀ ਹੈ| ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ| ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ ਅਤੇ ਅਹੁਦੇਦਾਰ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ,  ਹਰਜੰਗ ਸਿੰਘ,  ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੌਲੀ, ਸ਼ਿਆਮ ਲਾਲ ਝੂਰਹੇੜੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ|
ਅੰਤਰਰਾਸ਼ਟਰੀ ਪੁਆਧੀ ਮੰਚ ਦੇ ਅਹੁਦੇਦਾਰ ਅਤੇ ਮੈਂਬਰ ਵੀ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ| ਅੰਤਰਰਾਸ਼ਟਰੀ ਪੁਆਧੀ ਮੰਚ ਦੀ ਮੁੱਖ ਸਲਾਹਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਦਿੱਤੇ ਸੱਦੇ ਅਨੁਸਾਰ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਇਸ ਧਰਨੇ ਵਿਚ ਸ਼ਾਮਲ ਹੋਏ| ਉਨ੍ਹਾਂ ਦੱਸਿਆ ਕਿ ਯੂਥ ਆਫ ਪੰਜਾਬ ਦੇ ਚੇਅਰਮੈਨ ਅਤੇ ਅੰਤਰਰਾਸ਼ਟਰੀ ਪੁਆਧੀ ਮੰਚ ਦੇ ਪ੍ਰਮੁੱਖ ਅਹੁਦੇਦਾਰ ਪਰਮਦੀਪ ਸਿੰਘ ਬੈਦਵਾਣ, ਗੁਰਪ੍ਰੀਤ ਸਿੰਘ ਨਿਆਮੀਆਂ ਪਰਮਿੰਦਰ ਸਿੰਘ ਸੋਹਾਣਾ ਅਤੇ ਹੋਰ ਵੱਡੀ ਗਿਣਤੀ ਪੁਆਧੀ ਕਿਸਾਨ             ਪ੍ਰੇਮੀ ਇਸ ਧਰਨੇ ਵਿੱਚ ਵਿੱਚ ਸ਼ਾਮਲ ਹੋਏ|  ééé
ਫੈਡਰਲ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਸੈਕਟਰ 65 ਵਲੋਂ ਫੇਜ਼ 11 ਤੋਂ ਸਾਈਕਲ ਰੈਲੀ ਰਾਹੀਂ ਡੀ.ਸੀ. ਦਫਤਰ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ| ਇਹ ਸਾਈਕਲ ਮਾਰਚ ਫੇਜ਼ 11 ਤੋਂ ਹੁੰਦਾ ਹੋਇਆ ਫੇਜ਼ 7, 3-5 ਚੌਂਕ, ਸੈਕਟਰ 71 ਤੋਂ ਡੀ. ਸੀ. ਦਫਤਰ ਵਿਖੇ ਪਹੁੰਚਿਆ| ਇਸ ਸਾਈਕਲ ਰੈਲੀ ਦੀ ਸ਼ੁਰੂਆਤ ਕਰਵਾਉਣ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਤੇ ਸਾਬਕਾ ਕੌਂਸਲਰ ਸ੍ਰ. ਅਮਰੀਕ ਸਿੰਘ ਨੇ ਕਿਹਾ ਕਿ ਅੰਨਦਾਤਾ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੜਾਕੇ ਦੀ ਠੰਢ ਵਿੱਚ ਸੜ੍ਹਕਾਂ ਤੇ ਉਤਰਿਆ ਹੋਇਆ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਹ ਕਾਨੂੰਨ ਤੁਰੰਤ ਵਾਪਿਸ ਲਵੇ| ਇਸ ਮੌਕੇ ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ, ਗੁਰਦੇਵ ਸਿੰਘ, ਸ੍ਰ. ਕਰਨੈਲ ਸਿੰਘ, ਮੋਹਨ ਸਿੰਘ, ਜਗਦੀਸ਼ ਸਿੰਘ, ਮਨਮੋਹਨ ਸਿੰਘ ਲੰਗ, ਪਰਮਜੀਤ ਸਿੰਘ, ਅੰਜਲੀ ਸਿੰਘ, ਸ੍ਰੀ ਵੀ.ਕੇ. ਮਹਾਜਨ, ਰਣਧੀਰ ਸਿੰਘ ਢਿੱਲੋ, ਸ੍ਰ. ਰਘਬੀਰ ਸਿੰਘ, ਸ੍ਰ. ਕੁਲਵਿੰਦਰ ਸਿੰਘ, ਮਨਜੀਤ ਸਿੰਘ,  ਹਰਵਿੰਦਰ ਕੌਰ, ਤੇਜਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਿਲ ਸਨ|  
ਇਸ ਦੌਰਾਨ ਖਰੜ ਵਿੱਚ ਮਾਤਾ ਗੁਜਰੀ ਇਨਕਲੇਵ ਸਵਰਾਜ ਨਗਰ ਦੇ ਵਸਨੀਕਾਂ ਨੇ ਸਾਬਕਾ ਐਮ ਸੀ ਰਾਜਿੰਦਰ ਲੰਬਰਦਾਰ ਦੀ ਅਗਵਾਈ ਹੇਠ  ਕਿਸਾਨਾਂ ਦੇ ਹੱਕ ਵਿੱਚ ਧਰਨਾ ਲਗਾਇਆ ਗਿਆ| ਇਸ ਮੌਕੇ ਬੋਲਦਿਆਂ ਸਾਬਕਾ ਕੌਂਸਲਰ ਰਜਿੰਦਰ ਲੰਬੜਦਾਰ ਨੇ ਕਿਹਾ ਕਿ ਕੇਂਦਰ ਵੱਲੋਂ ਤਿੰਨ ਕਾਲੇ ਕਾਨੂੰਨ ਜੋ ਪਾਸ ਕੀਤੇ ਗਏ ਹਨ ਉਨ੍ਹਾਂ ਨੂੰ ਖਤਮ ਕੀਤਾ ਜਾਣਾਂ ਚਾਹੀਦਾ ਹੈ| 
ਇਸ ਮੌਕੇ ਦਰਸ਼ਨ ਸਿੰਘ, ਸਰਦਾਰ ਮਹਿੰਦਰ ਸਿੰਘ, ਰਾਜਿੰਦਰ ਕੁਮਾਰ, ਵਿੱਕੀ, ਪ੍ਰਿਤਪਾਲ ਸਿੰਘ,  ਕੰਵਲਜੀਤ ਸਿੰਘ ਢਿੱਲੋਂ, ਕਰਮਜੀਤ ਕੌਰ,  ਕੁਲਵੰਤ ਕੌਰ, ਪਰਮਜੀਤ ਸਿੰਘ, ਦਲਜੀਤ ਸਿੰਘ ਮਾਂਗਟ ਹਾਜ਼ਰ ਸਨ|

Leave a Reply

Your email address will not be published. Required fields are marked *