ਕਿਸਾਨਾਂ ਨਾਲ ਮੀਟਿੰਗ ਦੌਰਾਨ ਕਿਸੇ ਮੰਤਰੀ ਦਾ ਨਾ ਪੁੱਜਣਾ ਪੰਜਾਬ ਅਤੇ ਕਿਸਾਨਾਂ ਦਾ ਅਪਮਾਨ : ਬੱਬੀ ਬਾਦਲ


ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ          ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਕਿਸੇ ਵੀ ਕੇਂਦਰੀ ਮੰਤਰੀ ਦਾ ਨਾ ਪੁੱਜਣਾ ਸਮੁੱਚੇ ਪੰਜਾਬ ਅਤੇ ਕਿਸਾਨਾਂ ਦਾ ਅਪਮਾਨ ਹੈ|  ਪਿੰਡ ਮਜਾਤ ਵਿਖੇ ਇਕ ਵਰਕਰ ਮਿਲਣੀ ਦੌਰਾਨ ਸੰਬੋਘਨ ਕਰਦਿਆਂ ਉਹਨਾਂ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਏ ਜਾ ਰਹੇ ਫੈਸਲਿਆਂ ਅਤੇ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਅੱਗੇ ਕਰਨ ਨਾਲ ਕੇਂਦਰ ਦਾ ਕਿਸਾਨ ਤੇ ਪੰਜਾਬ ਵਿਰੋਧੀ ਰਵੱਈਆ ਜੱਗ ਜ਼ਾਹਰ ਹੋ ਗਿਆ|
ਉਹਨਾਂ ਕਿਹਾ ਕਿ ਜਦੋਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਫੈਸਲਾ ਕੇਂਦਰੀ ਕੈਬਿਨਟ ਵੱਲੋਂ ਕਰਨ ਉਪਰੰਤ ਸੰਸਦ ਤੋਂ ਪਾਸ ਕਰਵਾਇਆ ਗਿਆ ਤਾਂ ਕਾਨੂੰਨਾਂ ਤੋਂ ਅਸੰਤੁਸ਼ਟ ਕਿਸਾਨ              ਜਥੇਬੰਦੀਆਂ ਨਾਲ ਗੱਲ ਕਰਨ ਲਈ ਪ੍ਰਧਾਨ ਮੰਤਰੀ ਜਾਂ ਕੇਂਦਰੀ ਮੰਤਰੀ ਕਿਉਂ ਨਹੀਂ ਅੱਗੇ ਆ ਰਹੇ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਧਿਕਾਰੀਆਂ ਨੂੰ ਅੱਗੇ ਕਰਕੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ| ਇਸ ਗੱਲ ਦਾ ਦੂਜਾ ਸਬੂਤ ਇਹ ਹੈ ਕਿ ਕੇਂਦਰੀ ਮੰਤਰੀ ਵੀਡਿਓ ਕਾਨਫਰੰਸ (ਵਰਚੁਅਲ) ਰਾਹੀਂ ਸੂਬੇ ਦੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਦੇ ਹਿਤੈਸ਼ੀ ਹੋਣ ਦਾ ਦਾਅਵਾ ਸੱਚ ਹੈ ਤਾਂ ਫੇਰ ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀ ਵਾਹ-ਵਾਹ ਖੱਟਣ ਤੋਂ ਕਿਉਂ ਭੱਜ ਰਹੀ ਹੈ| 
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੀ ਇਸ ਮੁੱਦੇ ਨੂੰ ਲੈ ਕੇ ਗੰਭੀਰ ਨਜਰ ਨਹੀਂ ਆ ਰਹੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ  ਖੁਦ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਕੋਲੋਂ ਇਹਨਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ| 
ਉਹਨਾਂ ਕਿਹਾ ਕਿ ਜਦੋਂ ਤੱਕ          ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਵਾਪਿਸ ਨਹੀਂ ਲੈਦੀ ਉਨ੍ਹਾਂ ਚਿਰ ਕਿਸਾਨਾਂ ਦੇ ਸੰਘਰਸ਼ ਵਿੱਚ ਪੰਜਾਬ ਦੇ ਨੌਜਵਾਨ ਡੱਟ ਕੇ ਸਾਥ ਦਿੰਦੇ            ਰਹਿਣਗੇ| ਇਸ ਮੌਕੇ ਮਹਿੰਦਰ ਸਿੰਘ, ਨਗਿੰਦਰ ਸਿੰਘ, ਜਗਸੀਰ ਸਿੰਘ, ਲਾਭ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੰਵਲਜੀਤ ਸਿੰਘ, ਰਮਨਦੀਪ ਸਿੰਘ, ਤਰਲੋਕ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਗੁਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ| 

Leave a Reply

Your email address will not be published. Required fields are marked *