ਕਿਸਾਨਾਂ ਨੂੰ ਖਾਦ ਦੀ ਸਪਲਾਈ ਯਕੀਨੀ ਬਣਾਏ ਸਰਕਾਰ : ਬੱਬੀ ਬਾਦਲ


ਐਸ ਏ ਐਸ ਨਗਰ, 19 ਨਵੰਬਰ (ਸ.ਬ.) ਸ੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਸਰਕਾਰ ਕਿਸਾਨਾਂ ਨੂੰ ਖਾਦ ਦੀ ਸਪਲਾਈ ਯਕੀਨੀ            ਬਣਾਏ| 
ਸ੍ਰ. ਬੱਬੀ ਨੂੰ ਖਾਦ ਦੀ ਘਾਟ ਸਬੰਧੀ  ਜਾਣੂ ਕਰਵਾਉਣ ਆਏ ਕਿਸਾਨਾਂ ਦੇ ਇੱਕ ਵਫਦ ਨਾਲ ਗੱਲ ਕਰਦਿਆਂ ਸ੍ਰ. ਬੱਬੀ ਬਾਦਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜੇ ਦੀ ਮਾਰ ਅਤੇ ਕਾਲੇ ਕਾਨੂੰਨਾਂ ਦੀ ਲੜਾਈ ਲੜ ਰਿਹਾ ਹੈ ਅਤੇ ਅਜਿਹੇ ਸਮੇਂ ਵਿੱਚ ਖਾਦ ਦੀ ਘਾਟ ਕਰਕੇ ਕਿਸਾਨਾਂ ਨੂੰ ਬਹੁਤ ਜਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ| ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮਕਸਦ ਲੋਕਾਂ ਦੀਆਂ  ਮੁਸ਼ਕਿਲਾਂ ਦੂਰ ਕਰਨਾ ਹੁੰਦਾ ਹੈ ਨਾ ਕਿ ਸਮੱਸਿਆਵਾਂ ਨੂੰ ਗੁੰਝਲਦਾਰ ਬਣਾਉਣਾ|
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਖਾਦ ਦੀ ਘਾਟ ਕਰਕੇ ਉਹਨਾਂ ਦੀ ਬਿਜਾਈ ਲੇਟ ਹੋ ਗਈ ਹੈ ਜਿਸਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੋਵੇਗਾ| ਸ੍ਰ. ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਰੇਲਵੇ ਪਟੜੀਆਂ ਖਾਲੀ ਕਰਨ ਦੇ ਬਾਵਜੂਦ ਮਾਲ ਗੱਡੀਆਂ ਨਹੀ ਚਲਾਈਆਂ ਜਿਸ ਕਾਰਨ ਖਾਦ ਦੀ ਥੁੜ੍ਹ ਪੈਦਾ ਹੋਈ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਬਦਲਵੇਂ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਮਾਫੀਆ ਗਰੋਹ ਨੂੰ ਰੋਕਣ ਲਈ ਕੋਈ ਪਹਿਲ ਕਦਮੀ ਕੀਤੀ| ਉਹਨਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਫ਼ਸਲ ਲਈ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ|  ਇਸ ਮੌਕੇ ਰਾਜੂ ਲੰਬੜਦਾਰ, ਅਵਤਾਰ ਸਿੰਘ, ਦਿਲਬਾਗ ਸਿੰਘ,ਬਲਜਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਮਨਜੀਤ ਸਿੰਘ, ਬਿੱਟੂ, ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਕੁਲਵੰਤ ਸਿੰਘ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *