ਕਿਸਾਨਾਂ ਨੂੰ ਝੋਨੇ ਦੀ ਫਸਲ ਦੀ 227 ਕਰੋੜ 31 ਲੱਖ ਰੁਪਏ ਦੀ ਅਦਾਇਗੀ ਕੀਤੀ: ਡੀ.ਸੀ.

ਐਸ.ਏ.ਐਸ.ਨਗਰ, 9 ਨਵੰਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਜੀ ਝੋਨੇ ਦੀ ਫਸਲ ਦੀ 227 ਕਰੋੜ 31 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਮੰਡੀਆਂ ਵਿਚੋਂ ਹੁਣ ਤੱਕ 1 ਲੱਖ 36 ਹਜ਼ਾਰ 308 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਪੁੱਜਿਆ ਦਾਣਾ-ਦਾਣਾ ਖਰੀਦਿਆ ਜਾਵੇਗਾ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ 46900 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਮਾਰਕਫੈਡ ਵਲੋਂ 34029 ਮੀਟ੍ਰਿਕ ਟਨ, ਪਨਸਪ ਵਲੋਂ 25640 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 11962 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 13962 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 3642 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦੋਂਕਿ ਵਪਾਰੀਆਂ ਵਲੋਂ 173 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ| ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ 1 ਲੱਖ 35 ਹਜ਼ਾਰ 609 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ| ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 80 ਕਰੋੜ 86 ਲੱਖ ਰੁਪਏ, ਮਾਰਕਫੈਡ ਵਲੋਂ 57 ਕਰੋੜ 43 ਲੱਖ, ਪਨਸਪ ਵਲੋਂ 43 ਕਰੋੜ 41 ਲੱਖ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 20 ਕਰੋੜ 08 ਲੱਖ, ਪੰਜਾਬ ਐਗਰੋ ਵਲੋਂ 20 ਕਰੋੜ 15 ਲੱਖ ਅਤੇ ਐਫ.ਸੀ.ਆਈ. ਵਲੋਂ 4 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ| ਉਨ੍ਹਾਂ ਦੱਸਿਆ ਕਿ ਬਕਾਇਆ 13 ਕਰੋੜ 64 ਲੱਖ ਰੁਪਏ ਦੀ ਅਦਾਇਗੀ ਨੂੰ ਵੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ|

Leave a Reply

Your email address will not be published. Required fields are marked *