ਕਿਸਾਨਾਂ ਨੂੰ ਝੋਨੇ ਦੀ 206 ਕਰੋੜ 55 ਲੱਖ ਰੁਪਏ ਦੀ ਕੀਤੀ ਅਦਾਇਗੀ: ਡੀ.ਸੀ.

ਐਸ.ਏ.ਐਸ.ਨਗਰ, 1 ਨਵੰਬਰ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਸਬੰਧੀ 206 ਕਰੋੜ 55 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿਚ ਪੁੱਜੀ ਹੁਣ ਤੱਕ ਦੀ 1,2,120 ਮੀਟ੍ਰਿਕ ਟਨ ਝੋਨੇ ਦੀ ਸਾਰੀ ਫਸਲ ਖਰੀਦ ਲਈ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਪੁੱਜਿਆ ਦਾਣਾ-ਦਾਣਾ ਖਰੀਦਿਆ ਜਾਵੇਗਾ|
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵੱਲੋਂ ਹੁਣ ਤੱਕ 44253 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਅਤੇ ਮਾਰਕਫੈਡ ਵਲੋਂ 33064 ਮੀਟ੍ਰਿਕ ਟਨ, ਪਨਸਪ ਵਲੋਂ 24222 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 11563 ਮੀਟ੍ਰਿਕ ਟਨ, ਪੰਜਾਬ ਐਗਰੋ ਵਲੋਂ 11797 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 3118 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਜਦਕਿ ਵਪਾਰੀਆਂ ਵਲੋਂ 103 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ 123289 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ|
ਸ੍ਰੀਮਤੀ ਸਪਰਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਲਈ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ| ਸ੍ਰੀਮਤੀ ਸਪਰਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਝੋਨਾ ਖਰੀਦਣ ਦੇ ਨਾਲ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਮੰਡੀਆਂ ਵਿਚ ਥਾਂ ਦੀ ਦਿੱਕਤ ਨਾ ਆਵੇ|

Leave a Reply

Your email address will not be published. Required fields are marked *