ਕਿਸਾਨਾਂ ਨੂੰ ਦਿੱਲੀ ਧਰਨੇ ਲਈ ਲਾਮਵੰਦ ਕੀਤਾ


ਖਰੜ, 24 ਨਵੰਬਰ (ਸ਼ਮਿੰਦਰ ਸਿੰਘ ) ਭਾਰਤੀ ਕਿਸਾਨ ਯੂਨੀਅਨ  ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਜਨਰਲ ਸਕੱਤਰ ਸਰਪੰਚ ਜਗਜੀਤ ਸਿੰਘ ਜੱਗੀ, ਕਿਸਾਨ ਆਗੂ ਗੁਰਪ੍ਰੀਤ ਸਿੰਘ ਧਮੋਟ ਦੀ ਅਗਵਾਈ ਵਿੱਚ ਪਿੰਡ ਬਰਮਾਲੀਪੁਰ ਵਿਖੇ ਕਿਸਾਨਾਂ ਨੂੰ 26 ਨਵੰਬਰ ਨੂੰ ਦਿੱਲੀ ਧਰਨੇ ਲਈ ਲਾਮਵੰਦ ਕੀਤਾ ਗਿਆ| 
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਰੋਜ਼ੀ ਰੋਟੀ ਅਤੇ ਕਿਸਾਨੀ ਦੀ ਰਾਖੀ ਲਈ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉਪਰ ਸੰਘਰਸ਼ ਕਰ ਰਿਹਾ ਹੈ, ਕਿਸਾਨ ਕੜਾਕੇ ਦੀ ਠੰਢ ਅਤੇ ਮੀਂਹ ਦੌਰਾਨ ਪੈਟਰੋਲ ਪੰਪਾਂ ਉਪਰ ਰਾਤਾਂ ਕੱਟਣ ਲਈ ਮਜਬੂਰ ਹੈ ਪਰ ਕੇਂਦਰ  ਸਰਕਾਰ ਦੇ ਕੰਨਾਂ ਉਪਰ ਜੂੰਅ ਤੱਕ ਵੀ ਨਹੀਂ ਸਰਕ ਰਹੀ, ਇਸ ਲਈ ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਤੇਜ਼ ਕਰਦਿਆਂ ਹੋਇਆ ਦਿੱਲੀ ਜਾਣ ਦਾ ਮਨ ਬਣਾ ਲਿਆ ਹੈ 
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ  ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਅਡਾਨੀ ਤੇ ਅੰਬਾਨੀ ਤੇ ਹੋਰ ਵੱਡੀਆਂ ਕੰਪਨੀਆਂ ਨੂੰ ਵੇਚਣ ਦੀਆਂ ਕੋਝੀਆਂ ਸਾਜ਼ਿਸ਼ਾਂ ਰਚ ਰਹੀ ਹੈ ਜਿਸ ਨੂੰ ਪੰਜਾਬ ਦੇ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ|
ਇਸ ਮੌਕੇ ਮਨਪ੍ਰੀਤ ਸਿੰਘ ਬਰਮਾਲੀਪੁਰ, ਹਰਪਾਲ ਸਿੰਘ ਪਾਲਾ, ਲੱਖਾ ਸਿੰਘ, ਪ੍ਰੋ ਅਮਨਪ੍ਰੀਤ ਸਿੰਘ, ਅਮਰਜੀਤ ਸਿੰਘ, ਹਰਿੰਦਰ ਸਿੰਘ, ਹਰਪ੍ਰੀਤ ਸਿੰਘ,ਜਸਪ੍ਰੀਤ ਸਿੰਘ,  ਕਰਮਜੀਤ ਸਿੰਘ, ਬਾਬਾ ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਕਰਮਜੀਤ ਸਿੰਘ, ਸਤਨਾਮ ਸਿੰਘ, ਮਾਸਟਰ ਦਲਜਿੰਦਰ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ ਵੀ ਮੌਜੂਦ ਸਨ| 

Leave a Reply

Your email address will not be published. Required fields are marked *