ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ: ਅਮਰਜੀਤ ਸਿੰਘ

ਐਸ.ਏ.ਐਸ. ਨਗਰ, 21 ਸਤੰਬਰ (ਸ.ਬ.) ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਖੇਤੀਬਾੜੀ ਸਹਿਕਾਰੀ ਸਭਾਵਾਂ ਵਿਖੇ ਪਿੰਡ ਪੱਧਰ ਤੇ ਕਿਸਾਨਾਂ ਲਈ ਜਾਗਰੁਕਤਾ ਮੁਹਿੰਮ ਵਿੰਡੀ ਗਈ ਹੈ ਅਤੇ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਫਸਲਾਂ ਦੀ ਸੁਚੱਜੀ ਸੰਭਾਲ ਲਈ ਸਬਸਿਡੀ ਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ| ਇਸ ਗੱਲ ਦੀ ਜਾਣਕਾਰੀ ਦਿੰਦਿਆਂ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਨੂੰ ਸੁਪਰ ਐਸ.ਐਮ.ਐਸ. ਕੰਬਾਇਨ ਹੈਪੀ ਸੀਡਰ , ਪੈਡੀ ਮਲਚਰ, ਰੋਟਰੀ ਸਲੈਸ਼ਰ, ਰੋਟਾਵੇਟਰ, ਜ਼ੀਰੋ ਟਿੱਲ ਡਰਿੱਲ, ਚੋਪਰ ਹਾਈਡ੍ਰੌਲਿਕ ਰਿਵਰਸਿਬਲ ਐਮ.ਬੀ.ਪਲੇ ਅਤੇ ਸ਼ਰਬ ਮਾਸਟਰ ਸਬਸਿਡੀ ਤੇ ਦਿੱਤੇ ਜਾਣਗੇ| ਇਹ ਖੇਤੀਬਾੜੀ ਸੰਦ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਮੁਹੱਈਆ ਕਰਵਾਏ ਜਾਣਗੇ|

ਉਹਨਾਂ ਦੱਸਿਆ ਕਿ ਝੋਨੇ ਦੀ ਕਟਾਈ ਮਗਰੋਂ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਕੇਵਲ ਵਾਤਾਵਰਨ ਹੀ ਪ੍ਰਦੂਸ਼ਿਤ ਨਹੀਂ ਹੁੰਦਾ ਬਲਕਿ ਜ਼ਮੀਨ ਵਿਚਲੇ ਫਸਲਾਂ ਦੀ ਪੈਦਾਵਾਰ ਵਿਚ ਸਹਾਈ ਹੋਣ ਵਾਲੇ ਤੱਤ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਹਿਕਾਰਤਾ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਅਤੇ ਝੋਨੇ ਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਲਈ ਵੱਖ-ਵੱਖ ਕਿਸਮ ਦੇ ਆਧੁਨਿਕ ਖੇਤੀ ਸੰਦ ਖਰੀਦੇ ਜਾਣੇ ਹਨ ਅਤੇ ਜਿਨ੍ਹਾਂ ਵਿਚੋਂ ਕੁਝ ਖੇਤੀਬਾੜੀ ਸਹਿਕਾਰੀ ਸਭਾਵਾਂ ਵਿਚ ਪਹੁੰਚ ਵੀ ਚੁੱਕੇ ਹਨ| ਇਹ ਖੇਤੀਬਾੜੀ ਸੰਦ ਕਿਸਾਨਾਂ ਦੇ ਇਸਤੇਮਾਲ ਲਈ ਸਹਿਕਾਰੀ ਸਭਾਵਾਂ ਵਿਖੇ ਉਪਲੱਬਧ ਹਨ ਅਤੇ ਕਿਸਾਨ ਇਨ੍ਹਾਂ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਸਮੇਤ ਹੋਰ ਫਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰ ਸਕਦੇ ਹਨ|

Leave a Reply

Your email address will not be published. Required fields are marked *