ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਐਸ ਏ ਐਸ ਨਗਰ, 10 ਮਾਰਚ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨਾ ਪੂਰੇ ਕਰਨ ਦੇ ਦੋਸ਼ ਵਿੱਚ ਪਿੰਡ ਨਿਆਂਮੀਆਂ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ|
ਇਸ ਮੌਕੇ ਸੰਬੋੰਧਨ ਕਰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਭਾਜਪਾ ਸਰਕਾਰ ਬਣਨ ਤੇ ਕਮੇਟੀ ਦੀ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦਾ ਸਾਰਾ ਕਰਜਾ ਮਾਫ ਕਰ ਦਿੱਤਾ ਜਾਵੇਗਾ| ਉਹਨਾਂ ਕਿਹਾ ਕਿ ਹੁਣ ਮੋਦੀ ਸਰਕਾਰ ਬਣੇ ਨੂੰ ਚਾਰ ਸਾਲ ਹੋ ਗਏ ਹਨ ਪਰ ਇਹ ਦੋਵੇਂ ਮੰਗਾਂ ਮੋਦੀ ਸਰਕਾਰ ਵਲੋਂ ਪੂਰੀਆਂ ਨਹੀਂ ਕੀਤੀਆਂ ਗਈਆਂ| ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਉਪਰੋਕਤ ਦੋਵੇਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ|
ਇਸ ਮੌਕੇ ਗਿਆਨ ਸਿੰਘ, ਜਸਪਾਲ ਸਿੰਘ ਨਿਆਂਮੀਆਂ, ਬਹਾਦਰ ਸਿੰਘ ਗਿੱਲ, ਪਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਸਰਦੂਲ ਸਿੰਘ, ਹਰਨੇਕ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ, ਮਨਪ੍ਰੀਤ ਸਿੰਘ, ਕੁਲਵੀਰ ਸਿੰਘ, ਰਣਜੀਤ ਸਿੰਘ, ਸੇਵਾ ਸਿੰਘ, ਕੁਲਵਿੰਦਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *