ਕਿਸਾਨਾਂ ਨੇ ਰਜਿੰਦਰਾ ਹਸਤਪਤਾਲ ਅੱਗੇ ਪ੍ਰਦਰਸ਼ਨ ਕੀਤਾ

ਪਟਿਆਲਾ, 19 ਸਤੰਬਰ (ਜਸਵਿੰਦਰ ਸੈਂਡੀ) ਭਾਰਤੀ ਕਿਸਾਨ ਯੂਨੀਅਰ ਏਕਤਾ ਉਗਰਾਹਾਂ ਵੱਲੋਂ ਲਗਾਇਆਂ ਗਿਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ| ਇਸ ਮੌਕੇ ਅੱਜ ਰਜਿੰਦਰਾ ਹਸਤਪਤਾਲ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਐਲਾਨ ਕੀਤਾ ਗਿਆ ਕਿ ਭਲਕੇ 20 ਸਤੰਬਰ ਨੂੰ ਪਿੰਡ-ਪਿੰਡ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ|
ਯੂਨੀਅਨ ਦੇ  ਸੂਬਾ ਜਨਰਲ ਸਕੱਤਰ  ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਇਹ  ਮੋਰਚਾ ਮੋਦੀ ਸਰਕਾਰ ਵਲੋਂ ਕਾਰਪੋਰੇਟ  ਘਰਾਣਿਆਂ ਨੂੰ ਲਾਭ ਪਹੁੰਚਾਉਣ ਦੇ ਤਹਿਤ ਲਾਗੂ ਕੀਤੇ ਜਾ ਰਹੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ ਕੀਤਾ ਜਾ ਰਿਹਾ ਹੈ| 
ਇਸ ਦੌਰਾਨ ਅੱਜ ਪੰਜਵੇਂ ਦਿਨ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਨੇ ਭਾਗ ਲਿਆ ਅਤੇ ਆਪਣੀਆਂ ਮੰਗਾ ਦੇ ਹੱਕ ਵਿੱਚ ਸਰਕਾਰ ਵਿਰੁੱਧ ਨਾਅਰੇਬਾਜੀ ਕਰਕੇ ਰੋਸ ਜਾਹਿਰ ਕੀਤਾ ਗਿਆ| ਇਸ ਦੌਰਾਨ ਬਾਦਲ ਪਿੰਡ ਵਿੱਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਪ੍ਰੀਤਮ ਸਿੰਘ ਅੱਕਾਵਾਲੀ ਦੀ ਬੇਵਕਤੀ ਮੌਤ ਤੇ ਅਫਸੋਸ ਜਾਹਿਰ ਕੀਤਾ ਗਿਆ| 
ਇਸ ਮੌਕੇ ਸੂਬਾ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਦੱਸਿਆ ਕਿ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਇਹ ਮੋਰਚਾ 25 ਸਤੰਬਰ  ਤੱਕ ਵਧਾਇਆ ਗਿਆ ਹੈ| ਇਸ ਮੌਕੇ ਸਟੇਜ ਸਕੱਤਰ ਦਲਬਾਰਾ ਸਿੰਘ ਡਾਜਲਾ, ਰੂਪ ਸਿੰਘ ਛੰਨਾ, ਅਮਰੀਕ ਸਿੰਘ ਗੰਢੂਆਂ, ਮਨਜੀਤ ਸਿੰਘ ਨਿਆਲ, ਚਮਕੌਰ ਸਿੰਘ ਨੈਣੇਵਾਲ, ਜਗਤਾਰ ਸਿੰਘ ਕਾਲਾਝਾੜ, ਸੁਦਾਗਰ ਸਿੰਘ ਘੁਡਾਣੀ, ਜਸਵੰਤ ਸਿੰਘ ਸਦਰਪੁਰ ਹਾਜਿਰ ਸਨ|

Leave a Reply

Your email address will not be published. Required fields are marked *