ਕਿਸਾਨਾਂ ਨੇ ਸਾੜੇ ਮੋਦੀ ਦੇ ਪੁਤਲੇ


ਪਟਿਆਲਾ, 17 ਅਕਤੂਬਰ (ਬਿੰਦੂ ਸ਼ਰਮਾ) ਭਾਰਤੀ ਕਿਸਾਨ ਯੂਨੀਅਨ             ਏਕਤਾ ਉਗਰਾਹਾਂ ਵਲੋਂ ਪਟਿਆਲਾ ਜਿਲੇ ਵਿੱਚ ਪੰਜ ਥਾਵਾਂ ਉਪਰ ਚਲ ਰਹੇ ਲਗਾਤਾਰ ਧਰਨਿਆਂ ਦੌਰਾਨ ਅੱਜ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇ ਗਏ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਹੈ, ਜਿਸ ਦਾ ਸਬੂਤ ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਤੋਂ ਮਿਲ ਜਾਂਦਾ ਹੈ| ਉਹਨਾਂ ਕਿਹਾ ਕਿ ਕਿਸਾਨਾਂ ਦੀ ਮੰਗ ਮੰਨਣ ਦੀ ਥਾਂ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ| 
ਬੁਲਾਰਿਆਂ ਨੇ ਕਿਹਾ ਕਿ ਕਿਸਾਨਾਂ ਵਲੋਂ 19 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨਸਭਾ ਦਾ ਘਿਰਾਓ ਕੀਤਾ ਜਾਵੇਗਾ| ਉਹਨਾਂ ਮੰਗ ਕੀਤੀ ਕਿ  ਤਿੰਨੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਲਏ ਜਾਣ, ਬਿਜਲੀ ਸੋਧ ਬਿਲ 2020 ਵਾਪਸ ਲਿਆ ਜਾਵੇ, ਹਰ ਤਰਾਂ ਦੀਆਂ ਚੋਣਾਂ ਮੌਕੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ| 
ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨਿਆਲ, ਜਿਲਾ ਸਕੱਤਰ  ਜਸਵੰਤ ਸਿੰਘ ਸਦਰਪੁਰ, ਗੁਰਦੇਵ ਸਿੰਘ ਗਜੂਮਾਜਰਾ ਜਿਲਾ ਖਜਾਨਚੀ ਜਗਵਿੰਦਰ ਸਿੰਘ ਬਰਾਸ, ਗੁਰਬਿੰਦਰ ਸਿੰਘ ਸਦਰਪੁਰ , ਭਾਗ ਸਿੰਘ ਫਤਹਿਪੁਰ ਅਤੇ ਵੱਡੀ ਗਿਣਤੀ ਕਿਸਾਨ ਅਤੇ ਬੀਬੀਆਂ ਮੌਜੂਦ ਸਨ| 

Leave a Reply

Your email address will not be published. Required fields are marked *