ਕਿਸਾਨਾਂ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ, 14 ਸਤੰਬਰ (ਬਿੰਦੂ ਸ਼ਰਮਾ) ਕ੍ਰਾਂਤੀਵਾਦੀ ਕਿਸਾਨ ਯੂਨੀਅਨ ਪੰਜਾਬ  ਦੀ ਅਗਵਾਈ              ਹੇਠ ਵੱਖ ਵੱਖ ਜੱਥੇਬੰਦੀਆ ਵਲੋਂ ਪਟਿਆਲਾ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਕਰਕੇ ਕੇਂਦਰ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ| 
ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜੰਗ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਜਥੇਬੰਦੀਆਂ ਵੱਲੋਂ ਪੰਜ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਸਾਂ ਦਾ ਜੋਰਦਾਰ ਵਿਰੋਧ ਕੀਤਾ ਗਿਆ| ਉਹਨਾਂ ਕਿਹਾ ਕਿ ਇਹ ਆਰਡੀਨੈਸ ਕਿਸਾਨਾਂ ਲਈ ਮਾਰੂ ਹਨ ਅਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ              ਜਾਵੇਗਾ| ਉਹਨਾਂ ਕਿਹਾ ਕਿ ਸਰਕਾਰ ਉਨ੍ਹਾਂ ਦੀ ਜ਼ਮੀਨ ਅਕਵਾਇਰ ਕਰਕੇ ਉੱਥੇ ਫੈਕਟਰੀਆਂ ਸਥਾਪਿਤ ਕਰਨਾ ਚਾਹੁੰਦੀ ਹੈ ਜਿਸਨੂੰ ਉਹ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਣਗੇ ਅਤੇ ਇਸਦੇ ਲਈ ਜੋ ਵੀ ਸੰਘਰਸ਼ ਕਰਣਾ ਪਵੇਗਾ ਉਹ ਕਰਣਗੇ|

Leave a Reply

Your email address will not be published. Required fields are marked *