ਕਿਸਾਨਾਂ ਵਲੋਂ ਧਰਨਾ ਜਾਰੀ


ਪਟਿਆਲਾ, 26 ਅਕਤੂਬਰ (ਬਿੰਦੂ ਸ਼ਰਮਾ) ਭਾਰਤੀ ਕਿਸਾਨ ਯੂਨੀਅਨ  ਏਕਤਾ ਉਗਰਾਹਾਂ ਵਲੋਂ ਪਟਿਆਲਾ ਜਿਲੇ ਵਿੱਚ ਵੱਖ ਵੱਖ ਥਾਂਵਾਂ ਤੇ ਦਿਤੇ ਜਾ ਰਹੇ ਧਰਨੇ ਅੱਜ ਵੀ ਜਾਰੀ ਰਹੇ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ  ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਵਲੋਂ ਰੇਲਵੇ ਟ੍ਰੈਕਾਂ ਤੋਂ ਧਰਨੇ ਚੁੱਕ ਲਏ ਗਏ ਹਨ ਅਤੇ ਮਾਲ ਗੱਡੀਆਂ ਦੇ ਲੰਘਣ ਲਈ ਰਾਹ ਪੱਧਰਾ ਕਰ ਦਿਤਾ ਗਿਆ ਹੈ| 
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਰੇਲਵੇ ਟ੍ਰੈਕ ਰੋਕੇ ਜਾਣ ਕਾਰਨ ਪੰਜਾਬ ਵਿਚ ਰੇਲ ਗੱਡੀਆਂ ਦੀ ਆਵਾਜਾਈ ਬੰਦ ਕੀਤੀ ਗਈ ਹੈ| ਉਹਨਾਂ ਕਿਹਾ ਕਿ ਕਿਸਾਨਾਂ ਵਲੋਂ ਮਾਲ ਗੱਡੀਆਂ ਲਈ ਆਵਾਜਾਈ ਪੂਰੀ ਤਰਾਂ ਖੋਲ ਦਿਤੀ ਗਈ ਹੈ| ਉਹਨਾਂ ਮੰਗ ਕੀਤੀ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਸਰਕਾਰੀ ਕੰਟਰੋਲ ਅਧੀਨ ਲਿਆਂਦਾ ਜਾਵੇ, ਕਾਲੇ ਕਾਨੂੰਨ ਵਾਪਸ ਲਏ ਜਾਣ, ਕਿਸਾਨਾਂ ਦੇ ਮਸਲੇ ਹਲ ਕੀਤੇ ਜਾਣ| 
ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਨਿਆਲ, ਸਕੱਤਰ  ਜਸਵੰਤ ਸਿੰਘ, ਕਿਸਾਨ ਆਗੂ ਜਸਵਿੰਦਰ ਸਿੰਘ ਨੇ ਸੰਬੋਧਨ ਕੀਤਾ| ਇਸ ਮੌਕੇ ਨਰਿੰਦਰ ਸਿੰਘ, ਗੁਰਵਿੰਦਰ ਸਿੰਘ, ਲਾਭ ਸਿੰਘ, ਰਾਜ ਸਿੰਘ, ਜਗਤਾਰ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ ਮੌਜੂਦ ਸਨ| 

Leave a Reply

Your email address will not be published. Required fields are marked *