ਕਿਸਾਨਾਂ ਵਲੋਂ ਯੂ ਪੀ ਦੇ ਮੁੱਖ ਮੰਤਰੀ ਯੋਗੀ ਦੇ ਪੁਤਲੇ ਸਾੜਨ ਦਾ ਐਲਾਨ

 
ਪਟਿਆਲਾ, 12 ਅਕਤੂਬਰ (ਬਿੰਦੂ ਸ਼ਰਮਾ) ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)  ਦੀ ਅਗਵਾਈ ਵਿੱਚ ਜਿਲ੍ਹਾ ਪਟਿਆਲਾ ਵਿੱਚ ਅਣਮਿੱਥੇ ਸਮੇਂ ਲਈ   ਤਿੰਨ ਥਾਵਾਂ             ਰੇਲਵੇ ਲਾਈਨ ਪਿੰਡ ਧੱਬਲਾਨ, ਰਿਲਾਇੰਸ ਪੈਟਰੋਲ ਪੰਪ ਸਮਾਣਾ ਅਤੇ ਰਿਲਾਇੰਸ ਪੈਟਰੋਲ ਪੰਪ ਨਿਆਲ ਵਿੱਚ ਚੱਲ ਰਹੇ  ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਦਲਿਤ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਸਜਾਵਾ ਦੇਣ, ਪੀੜਤ ਲੜਕੀ ਦੇ ਪਰਿਵਾਰ ਨੂੰ ਮਿਲਣ ਗਏ ਿਤੰਨ ਪੱਤਰਕਾਰਾਂ ਊਪਰ ਮਾਮਲਾ ਦਰਜ ਕਰਨ  ਦੇ ਰੋਸ ਵਜੋਂ ਯੂ ਪੀ ਦੇ ਮੁੱਖ ਮੰਤਰੀ ਯੋਗੀ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਗਿਆ ਹੈ| 
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬਲਾਤਕਾਰ ਦੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਤੀਆਂ ਜਾਣ, ਪੀੜਤ ਪਰਿਵਾਰ ਦੀ ਨਜਰਬੰਦੀ ਖਤਮ ਕੀਤੀ ਜਾਵੇ, ਗ੍ਰਿਫਤਾਰ ਕੀਤੇ ਪੱਤਰਕਾਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ| ਇਸ ਮੌਕੇ ਯੂਨੀਅਨ ਦੇ ਜਿਲਾ ਪ੍ਰਧਾਨ  ਮਨਜੀਤ ਸਿੰਘ ਨਿਆਲ, ਜਿਲਾ ਸਕੱਤਰ  ਜਸਵੰਤ ਸਿੰਘ ਸਦਰਪੁਰ, ਜਿਲਾ ਖਜਾਨਚੀ  ਜਸਵਿੰਦਰ ਸਿੰਘ, ਸੀ. ਮੀਤ ਪ੍ਰਧਾਨ ਗੁਰਦੇ ਸਿੰਘ , ਮੀਤ ਪ੍ਰਧਾਨ ਕਰਨੈਲ ਸਿੰਘ, ਜਗਵਿੰਦਰ ਸਿੰਘ, ਦਵਿੰਦਰ ਸਿੰਘ ਵੀ ਮੌਜੂਦ ਸਨ| 

Leave a Reply

Your email address will not be published. Required fields are marked *