ਕਿਸਾਨਾਂ ਵਲੋਂ ਰੇਲਵੇ ਲਾਈਨ ਤੇ ਧਰਨਾ ਜਾਰੀ

 
ਖਰੜ, 16 ਅਕਤੂਬਰ (ਸ਼ਮਿੰਦਰ ਸਿੰਘ) ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੁਹਾਲੀ ਜਿਲ੍ਹੇ ਦੇ ਕਿਸਾਨਾਂ ਵਲੋਂ ਖਰੜ ਵਿਖੇ ਰੇਲਵੇ ਪਟੜੀ ਤੇ ਦਿੱਤਾ ਜਾ ਰਿਹਾ ਦਿਨ ਰਾਤ ਦਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਰਿਹਾ| 
ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਪ੍ਰਸ਼ਾਸਨ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਿ ਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਪਰਾਲੀ ਸਬੰਧੀ ਕੇਸ ਸੁਪਰੀਮ ਕੋਰਟ ਵਿਚ ਪੈਡਿੰਗ ਹੈ| ਉਹਨਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਮੇਟਣ ਲਈ ਮੁਫਤ ਮਸ਼ੀਨਰੀ ਦਿੱਤੀ ਜਾਵੇ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਹਰ ਕਿਸਾਨ ਨੂੰ 2400 ਰੁਪਏ ਏਕੜ ਮੁਆਵਜਾ ਦਿੱਤਾ           ਜਾਵੇ| 
ਇਸ ਮੌਕੇ ਕਿਸਾਨ ਆਗੂ ਗੁਰਮੀਤ ਸਿੰਘ ਖੂਨੀਮਾਜਰਾ, ਬਹਾਦਰ ਸਿੰਘ, ਪਾਲ ਸਿੰਘ, ਬਚਨ ਸਿੰਘ, ਗਿਆਨ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ, ਰਵਿੰਦਰ ਸਿੰਘ, ਮਿੰਦਰ ਸਿੰਘ, ਬਲਵੀਰ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਪਿਥੀ ਸਿੰਘ, ਜੁਝਾਰ ਸਿੰਘ, ਕੇਸਰ ਸਿੰਘ, ਬਲਦਵੇ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਰਾਜਵੀਰ ਸਿੰਘ, ਬਲਜਿੰਦਰ ਸਿੰਘ ਭਜੌਲੀ, ਬਚਨ ਲਾਲ ਰੰਗੀਆਂ, ਹਰਚੰਦ ਸਿੰਘ ਵੀ ਮੌਜੂਦ ਸਨ| 

Leave a Reply

Your email address will not be published. Required fields are marked *