ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਮੰਡੀ ਲੱਖੇਵਾਲੀ/ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਸ.ਬ.) ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨਾਂ ਦੇ ਸੰਘਰਸ਼ ਵਿੱਚ ਸਾਥ ਦੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ, ਜੋ ਪੁਲੀਸ ਥਾਣਾ ਮੰਡੀ ਲੱਖੇਵਾਲੀ ਅਧੀਨ ਆਉਂਦਾ ਹੈ, ਦੇ ਇਕ ਕਿਸਾਨ ਇਕਬਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਉਹ 45 ਵਰਿ੍ਹਆਂ ਦੇ ਸਨ ਤੇ ਪਿਛਲੇ 15 ਦਿਨਾਂ ਤੋਂ ਟਿਕਰੀ ਬਾਰਡਰ ਤੇ ਡਟੇ ਹੋਏ ਸਨ। ਜਦ ਇਕਬਾਲ ਸਿੰਘ ਨੂੰ ਤਕਲੀਫ ਹੋਈ ਤਾਂ ਉਸ ਨੂੰ ਬਠਿੰਡਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਆਂਦਾ ਗਿਆ, ਪਰ ਉਹ ਬਚ ਨਹੀਂ ਸਕੇ।