ਕਿਸਾਨੀ ਸੰਘਰਸ਼ ਨੂੰ ਮਜਬੂਤੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸਥਾਨਕ ਲੀਡਰਾਂ ਵਲੋਂ ਮੀਟਿੰਗ
ਐਸ ਏ ਐਸ ਨਗਰ, 9 ਜਨਵਰੀ (ਸ਼ਬ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸਥਾਨਕ ਲੀਡਰਾਂ ਦੀ ਇੱਕ ਮੀਟਿੰਗ ਮੁਹਾਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ ਜਿਸ ਵਿਚ ਵੱਡੀ ਗਿਣਤੀ ਵਿੱਚ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਪਾਰਟੀ ਦੇ ਮੁਹਾਲੀ ਦੇ ਕੋਆਰਡੀਨੇਟਰ ਡਾ. ਮੇਜਰ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਤਜੇਂਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਸੱਦੀ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤੀ ਦੇਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਦੇ ਲੀਡਰਾਂ ਨੇ ਫੈਸਲਾ ਕੀਤਾ ਕਿ ਲੋਹੜੀ ਦਾ ਤਿਉਹਾਰ ਦਿੱਲੀ ਮੋਰਚੇ ਤੇ ਕਿਸਾਨਾਂ ਨਾਲ ਮਨਾਇਆ ਜਾਵੇਗਾ।
ਮੀਟਿੰਗ ਵਿੱਚ ਸੰਤੋਖ਼ ਸਿੰਘ ਸੰਧੂ, ਬਲਜੀਤ ਸਿੰਘ ਜਗਤਪੁਰਾ, ਅਮਨਦੀਪ ਸਿੰਘ, ਰਜਿੰਦਰ ਸਿੰਘ ਸੇਠੀ, ਗਗਨਦੀਪ ਸਿੰਘ ਬੈਂਸ, ਬਲਬੀਰ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਕਲੇਰ, ਸੁਖਵੀਰ ਸਿੰਘ, ਨਰਿੰਦਰ ਸਿੰਘ, ਸੰਨੀ ਸਿੰਘ, ਪ੍ਰੀਤ ਸਿੰਘ, ਸੰਦੀਪ ਸਿੰਘ, ਜਸਕਰਣ ਸਿੰਘ, ਗੁਰਤੇਜ ਸਿੰਘ ਅਤੇ ਬਲਬੀਰ ਸਿੰਘ ਆਦਿ ਮੌਜੂਦ ਸਨ।