ਕਿਸਾਨ ਅੰਦੋਲਨ : ਦਿੱਲੀ ਦੇ ਬਾਰਡਰ ਤੇ ਡਟੇ ਕਿਸਾਨਾਂ ਦਾ ਹੋਵੇਗਾ ਕੋਰੋਨਾ ਟੈਸਟ


ਨਵੀਂ ਦਿੱਲੀ, 30 ਨਵੰਬਰ (ਸ.ਬ.) ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ| ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਦਾ ਦਿੱਲੀ ਵਿਚ ਅੱਜ 5ਵਾਂ ਦਿਨ ਹੈ| ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਅਤੇ ਸਿੰਘੂ ਬਾਰਡਰਾਂ ਤੇ ਡਟੇ ਹੋਏ ਹਨ| ਦਿੱਲੀ ਦੇ ਸਿੰਘੂ ਬਾਰਡਰ ਤੇ ਇਕ ਮੈਡੀਕਲ ਕੈਂਪ ਦੀ ਵਿਵਸਥਾ ਕੀਤੀ ਗਈ ਹੈ| ਡਾਕਟਰਾਂ ਦਾ ਕਹਿਣਾ ਹੈ ਕਿ ਉਹ ਇੱਥੇ ਕੋਰੋਨਾ ਦਾ ਟੈਸਟ ਕਰਣਗੇ ਤਾਂ ਕਿ ਪਤਾ ਲੱਗ ਸਕੇ ਕਿ ਇੱਥੇ ਕੋਈ ਕੋਰੋਨਾ ਦਾ ਸੁਪਰ ਸਪ੍ਰੈਡਰ (ਫੈਲਾਅ) ਤਾਂ ਨਹੀਂ ਹੈ| ਜੇਕਰ ਅਜਿਹਾ ਹੁੰਦਾ ਹੈ ਤਾਂ ਬਹੁਤ ਚਿੰਤਾ ਦੀ ਗੱਲ ਹੈ, ਕਿਉਂਕਿ ਕੋਰੋਨਾ ਫੈਲਣ ਦੀ ਸੰਭਾਵਨਾ ਹੈ| ਇਹ ਬੀਮਾਰੀ ਹੋਰ ਲੋਕਾਂ ਵਿੱਚ ਫੈਲ ਸਕਦੀ ਹੈ, ਜੋ ਕਿ ਕਾਫੀ ਘਾਤਕ ਸਿੱਧ ਹੋਵੇਗੀ|

Leave a Reply

Your email address will not be published. Required fields are marked *