ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਅੱਗੇ ਆਈ ਆਮ ਆਦਮੀ ਪਾਰਟੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 3 ਫਰਵਰੀ (ਸ.ਬ.) ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨ ਅੰਦੋਲਨ ਦੇ ਦੌਰਾਨ ਲਾਪਤਾ ਹੋਏ ਲੋਕਾਂ ਦਾ ਪਤਾ ਲਗਾਉਣ ਲਈ ਅੱਗੇ ਆਈ ਹੈ ਅਤੇ ਸਰਕਾਰ ਨੇ ਦਿੱਲੀ ਦੀਆਂ ਵੱਖ੍ਰਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਉਹਨਾਂ ਲਾਪਤਾ ਲੋਕਾਂ ਦੀ ਤਲਾ੪ ਕਰਨ ਦੀ ਭਰਪੂਰ ਕੋ੪ਿ੪ ਕਰਣਗੇ ਜਿਹਨਾਂ ਦੇ ਨਾਮ ਇਸ ਸੂਚੀ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ, ਉਹਨਾਂ ਦੀ ਆਪ ਪਾਰਟੀ ਅਤੇ ਦਿੱਲੀ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨ ਅੰਦੋਲਨ ਨਾਲ ਸਬੰਧਿਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ੯ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕਈ ਲੋਕਾਂ ਨੇ ਦਿੱਲੀ ਸਰਕਾਰ ਨਾਲ ਸੰਪਰਕ ਕੀਤਾ ਹੈ ਕਿ ਉਨ੍ਹਾਂ ਦੇ ਘਰ ਦੇ ਮੈਂਬਰ, ਜੋ ਦਿੱਲੀ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਗਏ ਹੋਏ ਸਨ, ਉਹ ਅਜੇ ਤੱਕ ਵਾਪਸ ਘਰ ਨਹੀਂ ਪਹੁੰਚੇ ਅਤੇ ਨਾ ਹੀ ਉਨ੍ਹਾਂ ਨਾਲ ਸੰਪਰਕ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਮਝ ਸਕਦੇ ਹਨ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਦੇ ਬੱਚੇ, ਬ੭ੁਰਗ ਜਾਂ ਕੋਈ ਵੀ ਜੇਕਰ ਘਰ ਨਹੀਂ ਪਹੁੰਚਿਆ ਹੈ ਅਤੇ ਉਨ੍ਹਾਂ ਨਾਲ ਕਿਸੇ ਵੀ ਤਰਾਂ ਨਾਲ ਸੰਪਰਕ ਨਹੀਂ ਹੋ ਰਿਹਾ ਹੈ, ਤਾਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਤੇ ਕੀ ਬੀਤ ਰਹੀ ਹੋਵੇਗੀ। ਉਹਨਾਂ ਕਿਹਾ ਕਿ ਸਾਰੀਆਂ ਸਰਕਾਰਾਂ ਦਾ ੮ਰ੭ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ੯ ਲੱਭ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ੯ ਸੂਚਿਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਇਹ ਸੂਚੀ ਜਨਤਕ ਤੌਰ ਤੇ ਜਾਰੀ ਕਰ ਰਹੀ ਹੈ ਅਤੇ ਜਿਨ੍ਹਾਂ੍ਰਜਿਨ੍ਹਾਂ ਲੋਕਾਂ ਦੇ ਘਰ ਦੇ ਮੈਂਬਰ ਲਾਪਤਾ ਹਨ, ਉਹ ਇਹ ਲਿਸਟ ਵੇਖ ਸਕਦੇ ਹਨ। ਇਸ ਸੂਚੀ ਵਿਚ ਉਨ੍ਹਾਂ ੯ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦੇ ਘਰ ਦੇ ਮੈਂਬਰ ਕਿਤੇ ਗ੍ਰਿਫਤਾਰ ਤਾਂ ਨਹੀਂ ਹੋ ਗਏ ਹਨ। ਜੇਕਰ ਗ੍ਰਿਫਤਾਰ ਹੋ ਗਏ ਹਨ, ਤਾਂ ਉਹ ਕਿਹੜੀ ਜੇਲ੍ਹ ਵਿੱਚ ਹਨ ਅਤੇ ਕਦੋਂ ਤੋਂ ਗ੍ਰਿਫਤਾਰ ਹਨ। ਇਹ ਸਾਰੀ ਜਾਣਕਾਰੀ ਇਸ ਸੂਚੀ ਵਿਚ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਇਹ ਭਰੋਸਾ ਦੇਣਾ ਚਾਹੁੰਦੇ ਹਨ ਕਿ ਜੇਕਰ ਕੋਈ ਹੋਰ ਵੀ ਲਾਪਤਾ ਹੈ, ਤਾਂ ਉਸ ੯ ਲੱਭਣ ਲਈ ਉਹ ਆਪਣੇ ਵੱਲੋਂ ਹਰ ਸੰਭਵ ਕੋ੪ਿ੪ ਕਰਣਗੇ। ਇਸ ਦੇ ਲਈ ਜੇਕਰ ੭ਰੂਰਤ ਪਵੇਗੀ, ਤਾਂ ਉਪ੍ਰਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਇਸ ਮਾਮਲੇ ਸੰਬੰਧੀ ਗੱਲ ਕੀਤੀ ਜਾਵੇਗੀ।

Leave a Reply

Your email address will not be published. Required fields are marked *