ਕਿਸਾਨ ਅੰਦੋਲਨ ਦੌਰਾਨ ਬਿਮਾਰ ਹੋਏ ਕਿਸਾਨ ਦੀ ਪਿੰਡ ਪਰਤਣ ਤੇ ਮੌਤ


ਤਪਾ ਮੰਡੀ, 6 ਜਨਵਰੀ ( ਸ.ਬ.) ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਕਈ ਦਿਨਾਂ ਤੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸੇ ਵਿਚਾਲੇ ਅੰਦੋਲਨ ਤੋਂ ਵਾਪਸ ਆਪਣੇ ਪਿੰਡ ਆਏ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਇਕ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ਥਾਣਾ ਇੰਚਾਰਜ ਨਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਢਿਲਵਾਂ ਦਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿੱਚ ਬਿਮਾਰ ਹੋ ਗਿਆ ਸੀ ਅਤੇ ਆਪਣੇ ਪਿੰਡ ਪਰਤ ਆਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਇਸ ਕਿਸਾਨ ਦੀ ਮੌਤ ਹੋ ਗਈ। ਜਦੋਂ ਪੁਲੀਸ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਪੁਲੀਸ ਨੇ ਮਿ੍ਰਤਕ ਕਿਸਾਨ ਦੇ ਘਰ ਜਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਕਿਸਾਨ ਦੇ ਘਰ ਵਿਖੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚ ਰਹੇ ਹਨ।

Leave a Reply

Your email address will not be published. Required fields are marked *