ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਕਾਰ ਦਾ ਸ਼ੀਸ਼ਾ ਤੋੜਿਆ

ਨਵੀਂ ਦਿੱਲੀ, 22 ਜਨਵਰੀ (ਸ.ਬ.) ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ ਖੇਤੀ ਕਾਨੂੰਨ ਸਬੰਧੀ 11ਵੇਂ ਗੇੜ ਦੀ ਮੀਟਿੰਗ ਹੋਈ।

ਇਸ ਦੌਰਾਨ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਦੋਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਆਪਣੀ ਗੱਡੀ ਵਿੱਚ ਆ ਰਹੇ ਸਨ ਤਾਂ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਇਕ ਨਾਕੇ ਉੱਤੇ ਰੋਕ ਲਿਆ। ਰੁਲਦੂ ਸਿੰਘ ਮਾਨਸਾ ਅਨੁਸਾਰ ਇਸੇ ਦੌਰਾਨ ਦਿੱਲੀ ਪੁਲੀਸ ਵਲੋਂ ਉਨ੍ਹਾਂ ਦੀ ਕਾਰ ਉੱਤੇ ਕੁੱਝ ਸੁੱਟਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਕਾਰ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ।

ਇਸ ਮਗਰੋਂ ਵਿਗਿਆਨ ਭਵਨ ਦੇ ਬਾਹਰ ਸz. ਮਾਨਸਾ ਨੇ ਨਰਾਜ਼ ਹੋ ਕੇ ਮੀਟਿੰਗ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਅਤੇ ਬਲਬੀਰ ਸਿੰਘ ਰਾਜੇਵਾਲ ਉਨ੍ਹਾਂ ਨੂੰ ਮਨਾ ਕੇ ਵਿਗਿਆਨ ਭਵਨ ਦੇ ਅੰਦਰ ਲੈ ਕੇ ਗਏ ਸਨ।

Leave a Reply

Your email address will not be published. Required fields are marked *