ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਦਾ ਘਿਰਾਓ 27 ਨਵੰਬਰ ਨੂੰ

ਐਸ ਏ ਐਸ ਨਗਰ, 24 ਨਵੰਬਰ (ਸ.ਬ.) ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋਂ 27 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਬਲਦੇਵ ਸਿੰਘ ਸਿਰਸਾ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖਿਲਾਫ 27 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ| ਉਹਨਾਂ ਦੱਸਿਆ ਕਿ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ 27 ਨਵੰਬਰ ਨੂੰ ਫੇਜ 8 ਵਿਚ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਚ ਸਵੇਰੇ ਇਕਠੇ ਹੋਣਗੇ, ਜਿੱਥੋਂ ਕਾਫਲੇ ਦੇ ਰੂਪ ਵਿਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ| ਇਸ ਮੌਕੇ ਹਰਸੁਖਇੰਦਰ ਸਿੰਘ, ਮਨਜੀਤ ਸਿੰਘ ਰਾਏ, ਸੁਖਪਾਲ ਸਿੰਘ, ਗੁਰਪ੍ਰੀਤ ਸਿੰਘ, ਖੁਸਵੰਤ ਸਿੰਘ, ਗਗਨਪ੍ਰੀਤ ਸਿੰਘ, ਗੁਰਮੇਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *