‘ਕਿਸਾਨ ਮਾਰਚ’ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ ਅਕਾਲੀ ਆਗੂ ਅਤੇ ਵਰਕਰ : ਪਰਵਿੰਦਰ ਸੋਹਾਣਾ

ਐਸ ਏ ਐਸ ਨਗਰ, 29 ਸਤੰਬਰ (ਸ.ਬ.) ਖੇਤੀ ਬਿਲਾਂ ਦੇ ਮੁੱਦੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ 1 ਅਕਤੂਬਰ ਨੂੰ ਮੁਹਾਲੀ ਦੇ ਫੇਜ਼ 8 ਸਥਿਤ ਦੁਸਹਿਰਾ ਗਰਾਊਂਡ ਵਿਖੇ ਰੱਖੇ ਗਏ ‘ਕਿਸਾਨ ਮਾਰਚ’ ਵਿੱਚ ਜਿੱਥੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਸ਼ਾਮਿਲ ਹੋਣਗੇ ਉਥੇ ਹੀ ਯੂਥ ਅਕਾਲੀ ਦਲ ਵੀ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰੇਗਾ| ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁਹਾਲੀ ਸ੍ਰ. ਪਰਵਿੰਦਰ ਸਿੰਘ ਸੋਹਾਣਾ ਨੇ ਇਹ ਵਿਚਾਰ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ .ਪ੍ਰਗਟ ਕੀਤੇ|
ਸ੍ਰ. ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਇਸ ਮੌਕੇ ਤਲਵੰਡੀ ਸਾਬੋ ਤੋਂ ਆਉਣ ਵਾਲੇ ਕਾਫਿਲੇ ਦਾ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ  ਏਅਰਪੋਰਟ ਚੌਂਕ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ| 
ਇਸ ਮੌਕੇ ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਗੁਰਮੁਖ ਸਿੰਘ ਸੋਹਲ ਪ੍ਰਧਾਨ ਬੀ.ਸੀ. ਵਿੰਗ, ਸੁਰਿੰਦਰ ਸਿੰਘ ਰੋਡਾ, ਬਲਵਿੰਦਰ ਸਿੰਘ ਬਿੰਦਾ, ਹਰਮਿੰਦਰ ਸਿੰਘ ਪੱਤੋਂ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *