ਕਿਸਾਨ ਮੋਰਚਾ ਪੰਜਾਬ ਦਾ ਵਫਦ ਅਸਿਸਟੈਂਟ ਕਮਿਸ਼ਨਰ ਨੂੰ ਮਿਲਿਆ

ਐਸ ਏ ਐਸ ਨਗਰ, 29 ਮਈ (ਸ.ਬ.) ਕਿਸਾਨ ਮੋਰਚਾ ਪੰਜਾਬ ਦੇ ਸੱਕਤਰ ਜਗਦੀਪ ਸਿੰਘ ਔਜਲਾ ਦੀ ਅਗਵਾਈ ਵਿੰਚ ਕਿਸਾਨਾਂ ਦੇ ਇੱਕ ਵਫਦ ਨੇ ਜਿਲ੍ਹਾ ਮੁਹਾਲੀ ਦੇ ਸਹਾਇਕ ਕਮਿਸ਼ਨਰ ਸ੍ਰੀ ਯਸ਼ਪਾਲ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਬੀਜ ਘੁਟਾਲਾ ਮਾਮਲੇ ਵਿੱਚ ਸੀਬੀਆਈ ਜਾਂ  ਹਾਈ ਕੋਰਟ ਦੇ ਜੱਜ ਤੋਂ  ਸੁਤੰਤਰ ਜਾਂਚ ਰਾਹੀਂ ਬੀਜ ਘੁਟਾਲੇ ਦੇ ਦੋਸ਼ੀਆਂ ਨੂੰ ਨਕੇਲ ਪਾਈ ਜਾਵੇ ਅਤੇ ਨਕਲੀ ਬੀਜ ਦੀ ਵਿਕਰੀ ਦੇ ਬਹੁ ਕਰੋੜੀ ਬੀਜ ਘੁਟਾਲੇ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕੀਤੀ ਜਾਵੇ|
ਸ੍ਰ. ਜਗਦੀਪ ਸਿੰਘ ਔਜਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ                   ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ 1 ਦੇ ਸਾਹਮਣੇ ਪੈਂਦੇ ਬੀਜ ਸਟੋਰ ਦੀ ਛਾਪੇਮਾਰੀ ਦੌਰਾਨ ਇੱਥੋਂ ਬੀਜ ਦੇ ਨਮੂਨੇ , ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ ਸਨ ਅਤੇ ਪੁਲੀਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ| ਉਹਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਬੀਜ ਘੁਟਾਲੇ ਦੀ ਅਸਲੀਅਤ ਸਾਹਮਣੇ ਆਉਣ ਤੋਂ  15 ਦਿਨਾਂ ਬਾਅਦ ਵੀ ਕੋਈ ਗ੍ਰਿਫਤਾਰੀ ਨਹੀਂ ਹੋਈ|
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਘੋਟਾਲੇ ਦੇ ਦੋਸ਼ੀ ਕੰਪਨੀ ਕਰਨਾਲ ਐਗਰੀ ਸੀਡਜ਼ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਸਰਕਾਰ ਘਪਲੇਬਾਜ਼ਾਂ ਨੂੰ ਸਾਰੇ ਸਬੂਤ ਮਿਟਾਉਣ ਅਤੇ ਝੂਠੇ ਰਿਕਾਰਡ ਤਿਆਰ ਕਰਨ ਵਾਸਤੇ ਸਮਾਂ ਦੇ ਰਹੀ ਹੈ| ਇਸ ਮੌਕੇ ਉਨ੍ਹਾਂ ਦੇ ਨਾਲ ਹਰਵਿੰਦਰ ਸਿੰਘ ਜਿੰਮੀ ਕਾਰਜਕਾਰੀ ਮੈਂਬਰ ਪੰਜਾਬ ਕਿਸਾਨ ਮੋਰਚਾ, ਪ੍ਰਧਾਨ ਜਤਿੰਦਰ ਸਿੰਘ, ਮੀਤ ਪ੍ਰਧਾਨ ਭਾਜਪਾ ਮੁਹਾਲੀ ਰਮੇਸ਼ ਵਰਮਾ, ਪ੍ਰੀਤ ਕੰਵਲ ਸਿੰਘ, ਵਿਜੇ ਕੁਮਾਰ, ਗਗਨਪ੍ਰੀਤ ਸਿੰਘ, ਰਾਹੁਲ ਰਾਣਾ, ਹਰਿੰਦਰ ਸਿੰਘ, ਵਿਸ਼ਾਲ  ਅਤੇ ਅਰੁਣ ਰਾਣਾ ਮੌਜੂਦ ਸਨ| 

Leave a Reply

Your email address will not be published. Required fields are marked *