ਕਿਸਾਨ ਯੂਨੀਅਨ ਵਲੋਂ ਰੇਲਵੇ ਜਾਮ ਦਾ ਪੱਕਾ ਮੋਰਚਾ ਸ਼ੁਰੂ

ਪਟਿਆਲਾ, 1  ਅਕਤੂਬਰ (ਬਿੰਦੂ ਸ਼ਰਮਾ) ਭਾਰਤੀ ਕਿਸਾਨ ਯੂਨੀਅਨ            ਏਕਤਾ ਉਗਰਾਹਾਂ ਜਿਲ੍ਹਾ ਪਟਿਆਲਾ ਵਿਖੇ 31 ਜੱਥੇਬੰਦੀਆ ਦੇ ਸੱਦੇ ਤੇ ਅਣਮਿੱਥੇ ਸਮੇਂ ਲਈ 4 ਥਾਵਾਂ ਤੇ ਕੀਤੇ ਜਾ ਰਹੇ ਰੇਲਵੇ ਜਾਮ ਦੇ ਪੱਕੇ ਮੋਰਚੇ ਅੱਜ ਤੋਂ ਸ਼ੁਰੂ ਕਰ ਦਿੱਤੇ ਗਏ ਹਨ| 
ਅੱਜ ਦੇ ਇਸ ਮੋਰਚੇ ਦੀ ਅਗਵਾਈ ਜਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਵੱਲੋਂ ਕੀਤੀ ਗਈ| ਇਸ ਮੌਕੇ ਬੁਲਾਰਿਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਜੱਥੇਬੰਦੀਆਂ ਵੱਲੋਂ ਤਾਲਮੇਲ ਕਰਕੇ ਇਹ ਮੋਰਚੇ  ਅਣਮਿੱਥੇ ਸਮੇਂ ਲਈ ਸ਼ੁਰੂ ਕੀਤੇ ਗਏ ਹਨ|  ਉਹਨਾਂ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਲਗਾਤਾਰ ਜਾਰੀ ਰਹਿਣਗੇ ਜਦੋਂ ਤੱਕ ਕਿ ਕੇਂਦਰ ਸਰਕਾਰ ਇਨ੍ਹਾਂ ਬਿੱਲਾਂ ਨੂੰ ਰੱਦ ਨਹੀਂ ਕਰਦੀ| ਨੌਜਵਾਨਾਂ ਦੇ ਰੋਹ ਨੂੰ ਦੇਖਦੇ ਹੋਏ ਇਹ ਸੰਘਰਸ਼ ਦਿਨੋਂ ਦਿਨ ਹੋਰ ਤਿੱਖੇ ਹੁੰਦੇ ਜਾਣਗੇ| 
ਇਸ ਮੌਕੇ ਜਿਲ੍ਹਾ ਸਕੱਤਰ ਜਸਵੰਤ ਸਿੰਘ ਸਦਰਪੁਰ, ਜਿਲਾ ਖਜਾਨਚੀ ਜਸਵਿੰਦਰ ਸਿੰਘ ਬਰਾਸ਼, ਜਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਲੰਗ, ਜਿਲ੍ਹਾ ਆਗੂ ਗੁਰਦੇਵ ਸਿੰਘ ਗੱਜੂ ਮਾਜਰਾ, ਬਲਾਕ ਪ੍ਰਧਾਨ ਸੁਖਮਿੰਦਰ ਸਿੰਘ ਬਰਾੜ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਿਸ਼ਨਪੁਰ, ਜਗਮੇਲ ਸਿੰਘ ਗਾਜੇਵਾਸ, ਬਲਾਕ ਪ੍ਰਧਾਨ ਹਰਮੇਲ ਸਿੰਘ ਤੁੰਗਾ,  ਗੁਰਬਿੰਦਰ ਸਿੰਘ ਸਦਰਪੁਰ, ਜਸਵਿੰਦਰ ਸਿੰਘ ਸਾਲੂਵਾਲ ਅਤੇ ਭਾਗ ਸਿੰਘ ਫਤਿਹਪੁਰ ਹਾਜਿਰ ਸਨ| 

Leave a Reply

Your email address will not be published. Required fields are marked *