ਕਿਸਾਨ ਯੂਨੀਅਨ ਵਲੋਂ 15 ਨੂੰ ਚੱਕਾ ਜਾਮ

ਖਰੜ, 12 ਸਤੰਬਰ (ਸ਼ਮਿੰਦਰ ਸਿੰਘ) ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਦੀ ਮਹੀਨਾਵਾਰ ਮੀਟਿੰਗ  ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਅਕਾਲੀ ਦਲ ਦਫਤਰ ਗੁਰਦੁਆਰਾ ਸਾਹਿਬ ਖਰੜ ਵਿਖੇ ਹੋਈ| ਇਸ ਮੌਕੇ ਸ੍ਰ. ਨਛੱਤਰ ਸਿੰਘ ਬੈਦਵਾਨ ਮੁੱਖ ਬੁਲਾਰਾ ਯੂਨੀਅਨ ਪੰਜਾਬ             ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਯੂਨੀਅਨ ਦੇ ਸੂਬਾ ਆਗੂ ਮਾਸਟਰ ਸ਼ਮਸੇਰ ਸਿੰਘ (ਜੋ ਕਿ ਪਿਛਲੇ ਦਿਨੀ ਸਵਰਗਵਾਸ ਹੋ ਗਏ ਸਨ) ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ| ਇਸ ਦੌਰਾਨ ਯੂਨੀਅਨ ਵੱਲੋਂ ਰੋਸ ਪ੍ਰਗਟ ਕਰਨ ਲਈ ਕਿਸਾਨਾਂ ਵਲੋਂ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨਾਂ ਤੇ ਪੁਲੀਸ ਵੱਲੋਂ ਕੀਤੇ ਜਾ ਰਹੇ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ ਅਤੇ ਭਵਿੱਖ ਵਿੱਚ ਅਜਿਹਾ ਕੋਈ ਕਦਮ ਚੁੱਕਣ ਤੋਂ ਚਿਤਾਵਨੀ ਦਿੱਤੀ ਗਈ|  
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ 15 ਸਤੰਬਰ ਨੂੰ ਖਰੜ ਬੱਸ ਸਟੈਂਡ ਰੋਡ ਨੂੰ 12 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੂਰਨ ਤੌਰ ਤੇ ਬੰਦ ਕੀਤਾ ਜਾਵੇਗਾ| 
ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੋਟਰਾਂ ਤੇ ਨਿਰਵਿਘਨ 8 ਘੰਟੇ ਸਪਲਾਈ ਦਿੱਤੀ ਜਾਵੇ ਕਿਉਂਕਿ ਹੁਣ ਝੋਨੇ ਦੀ ਫਸਲ ਪਕੱਣ ਲਈ ਤਿਆਰ ਹੈ ਅਤੇ ਉਸਨੂੰ ਪਾਣੀ ਦੀ ਸਖਤ ਲੋੜ ਹੈ|
ਇਸ ਮੌਕੇ ਯੂਨੀਅਨ ਦੇ ਖਰੜ ਪ੍ਰਧਾਨ ਗੁਰਮੀਤ ਸਿੰਘ, ਖਜਾਨਚੀ ਬਲਜਿੰਦਰ ਸਿੰਘ, ਦਰਸ਼ਨ ਸਿੰਘ, ਬਚਨ ਸਿੰਘ, ਜਸਵੀਰ ਸਿੰਘ, ਸੁਖਪਾਲ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ, ਚਰਨਜੀਤ ਸਿੰਘ, ਦਲਜੀਤ ਸਿੰਘ, ਭਜਨ ਸਿੰਘ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰੀਕ ਸਿੰਘ ਨੰਬੜਦਾਰ ਹਾਜਿਰ ਸਨ| 

Leave a Reply

Your email address will not be published. Required fields are marked *