ਕਿਸਾਨ ਵਿਰੋਧੀ ਬਿੱਲ ਪਾਸ ਕਰ ਕੇ ਵੱਡੇ ਧਨਾਢਾਂ ਨੂੰ ਫਾਇਦਾ ਦੇ ਰਹੀ ਹੈ ਮੋਦੀ ਸਰਕਾਰ : ਸਤਿੰਦਰ ਭਜੌਲੀ

ਖਰੜ, 23 ਸਤੰਬਰ (ਸ਼ਮਿੰਦਰ ਸਿੰਘ) ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਬਿੱਲ ਪਾਸ ਕਰ ਕੇ ਵੱਡੇ ਧਨਾਢਾਂ ਨੂੰ ਫਾਇਦਾ ਪਹੁੰਚਾਉਣ ਲਈ ਨਵੇਂ ਖੇਤੀ ਕਾਨੂੰਨ ਹੋਂਦ ਵਿੱਚ ਲਿਆਂਦੇ ਹਨ ਜਿਨ੍ਹਾਂ  ਦਾ ਡਟ ਕੇ ਵਿਰੋਧ ਕੀਤਾ ਜਾਣਾ ਬਣਦਾ ਹੈ| ਇਹ ਗੱਲ ਹਲਕਾ ਖਰੜ ਦੇ ਵਿਧਾਇਕ ਪ੍ਰੈਸ ਸਕੱਤਰ ਸਤਿੰਦਰ ਮਾਹਲ ਭਜੌਲੀ ਨੇ ਇੱਥੇ ਜਾਰੀ ਬਿਆਨ ਵਿੱਚ ਆਖੀ| 
ਉਹਨਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਇਸ ਕਾਰਵਾਈ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ ਅਤੇ  ਕਿਸਾਨ ਯੂਨੀਅਨ ਵਲੋਂ ਦਿੱਤੇ ਗਏ 25 ਸਤੰਬਰ ਦੇ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਉਹ ਖਰੜ ਵਿੱਚ ਲੱਗਣ ਵਾਲੇ ਵੱਖ-ਵੱਖ ਕਿਸਾਨ ਧਰਨਿਆਂ ਵਿੱਚ ਸਮੂਲੀਅਤ   ਕਰਨਗੇ|

Leave a Reply

Your email address will not be published. Required fields are marked *